ਭਾਈ ਅੰਮ੍ਰਿਤਪਾਲ ਸਿੰਘ ਵੱਲੋ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ।
24 ਅਪ੍ਰੈਲ 2024
ਲੋਕ ਸਭਾ ਚੋਣਾਂ ਦੇ ਵਿਚਾਲੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਤੌਰ ’ਤੇ ਚੋਣ ਲੜਨਗੇ।ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਵਕੀਲ ਅਤੇ ਸਾਬਕਾ ਐਮ.ਪੀ. ਰਾਜਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਲਈ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਖੇ ਗਏ ਹਨ। ਮੁਲਾਕਾਤ ਦੇ ਦੌਰਾਨ ਉਨ੍ਹਾਂ ਨੇ ਭਾਈ ਸਾਹਿਬ ਨੂੰ ਬੇਨਤੀ ਕੀਤੀ ਕਿ ਉਹ ਲੋਕ ਸਭਾ ਚੋਣਾਂ ਲੜਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ ਦੀ ਬੇਨਤੀ ਸਵੀਕਾਰ ਕਰਦਿਆਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਾ ਲਗਭਗ ਤੈਅ ਹੋ ਗਿਆ ਹੈ।