ਸ਼੍ਰੀ ਮੁਕਤਸਰ ਸਾਹਿਬ ਵਿਚ ਭਿਆਨਕ ਹਾਦਸਾ:ਕਾਰ ਦਾ ਸੰਤੁਲਨ ਵਿਗੜਨ ਨਾਲ 1 ਦੀ ਮੌਤ,4 ਗੰਭੀਰ ਜ਼ਖਮੀ।

ਪੰਜਾਬ ਨਿਊਜ਼ ,26 ਅਪ੍ਰੈਲ 2024

ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਰੇਲਵੇ ਓਵਰਬ੍ਰਿਜ ਕੋਲ 5 ਦੋਸਤ ਗੱਡੀ ਵਿਚ ਸਵਾਰ ਹੋ ਕੇ ਜਾਂਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ’ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ ਚਲੀ ਗਈ।

ਮ੍ਰਿਤਕ ਨੌਜਵਾਨ 11ਵੀਂ ਜਮਾਤ ਵਿਚ ਪੜ੍ਹਦਾ ਸੀ। ਮ੍ਰਿਤਕ ਘਰੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਗਿਆ ਸੀ ਤੇ ਉਹ ਦੋਸਤਾਂ ਨਾਲ ਕਾਰ ਵਿਚ ਬੈਠ ਗਿਆ ਤੇ ਤੇਜ਼ ਰਫ਼ਤਾਰ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕ ਉਡ ਜਾਂਦੇ ਹਨ ।

ਹਾਦਸੇ ਵਿਚ 3 ਨੌਜਵਾਨ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਕਿਸੇ ਪ੍ਰਾਈਵੇਟ ਹਸਪਤਾਲ ਵਿਚ ਰੈਫਰ ਕੀਤਾ ਗਿਆ ਹੈ। ਪੁਲਿਸ ਮੌਕੇ ਉਤੇ ਪਹੁੰਚੀ ਹੈ ਜਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।