ਪੰਜਾਬ ਵਿੱਚ ਬੀਜੇਪੀ ਦੇ ਕੁਲਦੀਪ ਸਿੰਘ ਸ਼ੈਟੀ ਅਕਾਲੀ ਦਲ ਦੇ ਗੁਰਦਰਸ਼ਨ ਲਾਲ ਹੋਏ ‘ ਆਪ ‘ ਵਿਚ ਸ਼ਾਮਿਲ।

ਪੰਜਾਬ ਨਿਊਜ਼ ,27 ਅਪ੍ਰੈਲ 2024

ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ।ਲੋਕ ਸਭਾ ਚੋਣਾਂ ਪੰਜਾਬ ਵਿੱਚ 1 ਜੂਨ ਨੂੰ ਪੈਣਗੀਆਂ, ਉਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਜਲੰਧਰ ਨੂੰ ਵੱਡਾ ਬੱਲ ਮਿਲਿਆ ਹੈ।

ਦੱਸ ਦਈਏ ਕਿ ਪੰਜਾਬ ਬੀਜੇਪੀ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ‘ਆਪ’ ‘ਚ ਸ਼ਾਮਿਲ ਹੋ ਗਏ ਹਨ। ਦੂਜੇ ਪਾਸੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ ਨੇ ਵੀ ਆਪ ਦਾ ਪੱਲਾ ਫੜ ਲਿਆ ਹੈ। ਇਨ੍ਹਾਂ ਦੋਵਾਂ ਨੂੰ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਿਲ ਕਰਵਾਇਆ ਹੈ। ਇਸ ਮੌਕੇ ਪਵਨ ਕੁਮਾਰ ਟੀਨੂ ਵੀ ਨਾਲ ਮੌਜੂਦ ਰਹੇ।AAP ਦੇ ਪਰਿਵਾਰ ‘ਚ ਹੋਏ ਸ਼ਾਮਿਲ ਦੋਨੋਂ ਆਗੂਆਂ ਦਾ ਪਾਰਟੀ ‘ਚ ਸਵਾਗਤ।