CM ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਤੇ ਧਰਮ ਦੀ ਵਰਤੋਂ ਸਵਾਰਥੀ ਹਿੱਤਾਂ ਲਈ ਕਰਨ ਦਾ ਦੋਸ਼ ਲਾਇਆ।
ਪੰਜਾਬ ਨਿਊਜ਼,28 ਅਪ੍ਰੈਲ 2024
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਿਆ ਹੈ। ਮਾਨ ਨੇ ਬਾਦਲ ‘ਤੇ ਧਰਮ ਦੀ ਵਰਤੋਂ ਸਵਾਰਥੀ ਹਿੱਤਾਂ ਲਈ ਕਰਨ ਦਾ ਦੋਸ਼ ਲਾਇਆ ਹੈ।ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸ਼ਨੀਵਾਰ ਨੂੰ ਫਰੀਦਕੋਟ ਸੀਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ‘ਚ ਰੈਲੀ ਕੀਤੀ।
ਭਗਵੰਤ ਮਾਨ ਨੇ ਬਾਦਲ ਪਰਿਵਾਰ ‘ਤੇ ਨਿਸ਼ਾਨਾ ਸਾਧਦਿਆਂ ਲੋਕਾਂ ਨੂੰ ਕਿਹਾ ਕਿ ਉਹ ਲੋਕ ਸਭਾ ਚੋਣਾਂ ‘ਚ ਉਨ੍ਹਾਂ ਨੂੰ ਸਬਕ ਸਿਖਾਉਣ। ਮਾਨ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਮੁਫ਼ਾਦਾਂ ਲਈ ਧਰਮ ਦੀ ਵਰਤੋਂ ਕੀਤੀ ਹੈ। ਜਦੋਂ ਉਹ ਮੁਸੀਬਤ ‘ਚ ਹੁੰਦੇ ਹਨ, ਚੋਣਾਂ ਹਾਰਦੇ ਹਨ ਤਾਂ ਧਰਮ ਦੀ ਵਰਤੋਂ ਕਰਦੇ ਹਨ।ਸੱਤਾ ‘ਚ ਰਹਿੰਦਿਆਂ ਸਰਕਾਰੀ ਖਜ਼ਾਨੇ ਨੂੰ ਲੁੱਟ ਰਹੇ ਹਨ।
ਇਸ ਤੋਂ ਪਹਿਲਾਂ ਫ਼ਿਰੋਜ਼ਪੁਰ ‘ਚ ਰੋਡ ਸ਼ੋਅ ਦੌਰਾਨ ‘ਆਪ’ ਆਗੂ ਨੇ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ ਦੇ ਮੁਖੀ ਮੈਦਾਨ ਛੱਡ ਕੇ ਭੱਜ ਗਏ ਕਿਉਂਕਿ ਉਨ੍ਹਾਂ ਨੂੰ ਸੀਟ ਖੁੱਸਣ ਦਾ ਡਰ ਸੀ। ਇਸ ਵੇਲੇ ਫਿਰੋਜ਼ਪੁਰ ਸੀਟ ਦੀ ਨੁਮਾਇੰਦਗੀ ਕਰ ਰਹੇ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਹ ਇਸ ਵਾਰ ਚੋਣ ਨਹੀਂ ਲੜਨਗੇ।