ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ, ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ, ਅਲਰਟ ਜਾਰੀ।

ਮੌਸਮ ਵਿਭਾਗ:29 ਅਪ੍ਰੈਲ 2024

ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਮੌਸਮ ਦੇ ਵੱਖ-ਵੱਖ ਰੂਪ ਦੇਖਣ ਨੂੰ ਮਿਲ ਰਹੇ ਹਨ। ਦੇਸ਼ ਦੇ ਕੁਝ ਹਿੱਸਿਆਂ ‘ਚ ਬਾਰਿਸ਼ ਅਤੇ ਬਰਫਬਾਰੀ ਹੋ ਰਹੀ ਹੈ, ਜਦਕਿ ਕੁਝ ਇਲਾਕਿਆਂ ‘ਚ ਤੇਜ਼ ਗਰਮੀ ਦੀ ਲਹਿਰ ਹੈ। ਮੌਸਮ ਵਿਭਾਗ ਮੁਤਾਬਕ 29 ਅਪ੍ਰੈਲ ਨੂੰ ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ‘ਚ ਹੀਟ ਵੇਵ ਆਉਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਗੜੇਮਾਰੀ, ਹਨੇਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।

ਪੰਜਾਬ ਵਿੱਚ ਪਿਛਲੇ ਚੌਵੀ ਘੰਟਿਆਂ ਦੌਰਾਨ ਕਈ ਥਾਵਾਂ ’ਤੇ ਮੀਂਹ ਪਿਆ ਤੇ ਤੇਜ਼ ਹਵਾਵਾਂ ਚੱਲੀਆਂ। ਕੁਝ ਥਾਵਾਂ ’ਤੇ ਗੜੇ ਪੈਣ ਦੀ ਖ਼ਬਰ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 30 ਅਪਰੈਲ ਤੱਕ ਅਜਿਹਾ ਮੌਸਮ ਰਹਿ ਸਕਦਾ ਹੈ।

ਮੀਂਹ ਨਾਲ ਪੰਜਾਬ ਵਿੱਚ ਵਾਢੀ ਦਾ ਕੰਮ ਅਤੇ ਮੰਡੀਆਂ ਕਣਕ ਦੀ ਭਰਾਈ ਦਾ ਕੰਮ ਪ੍ਰਭਾਵਿਤ ਹੋਇਆ ਹੈ।ਇਸ ਦੇ ਨਾਲ ਹੀ ਫਸਲਾਂ ਨੂੰ ਵੀ ਸੁਰੱਖਿਅਤ ਥਾਵਾਂ ‘ਤੇ ਰੱਖਣ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਵਿੱਚ ਲੰਘੀ ਰਾਤ ਇਕ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਹਲਕਾ ਮੀਂਹ ਪਿਆ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਫਰੀਦਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਫਿਰੋਜ਼ਪੁਰ, ਪਠਾਨਕੋਟ ਤੇ ਰੂਪਨਗਰ ਵਿੱਚ ਮੀਂਹ ਪਿਆ ਹੈ।

ਅੱਜ ਤੋਂ 3 ਦਿਨਾਂ ਤੱਕ ਦਿੱਲੀ ਵਿੱਚ ਤੇਜ਼ ਹਵਾਵਾਂ ਚੱਲਣਗੀਆਂ ਅਤੇ ਬੱਦਲਾਂ ਦੀ ਹਲਚਲ ਵੀ ਜਾਰੀ ਰਹੇਗੀ।40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਗਰਜ ਨਾਲ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਇਸ ਲਈ ਅਜਿਹੇ ਮੌਸਮ ਵਿੱਚ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ

ਇਸ ਦੇ ਨਾਲ ਹੀ ਬਦਲਦੇ ਮੌਸਮ ਦਾ ਤਾਪਮਾਨ ‘ਤੇ ਵੀ ਅਸਰ ਸਾਫ਼ ਨਜ਼ਰ ਆ ਰਿਹਾ ਹੈ। ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।ਆਈਐਮਡੀ ਦੇ ਅਨੁਸਾਰ, ਇਸ ਹਫ਼ਤੇ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ ਤਾਪਮਾਨ 35.8 ਡਿਗਰੀ ਤੇ ਘੱਟ ਤੋਂ ਘੱਟ 18.1 ਡਿਗਰੀ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 23.6 ਡਿਗਰੀ ਤੇ ਜਲੰਧਰ ਦਾ 22.2 ਡਿਗਰੀ ਦਰਜ ਕੀਤਾ ਗਿਆ ਹੈ।ਇਹ ਪੂਰੇ ਪੰਜਾਬ ਵਿੱਚ ਸਭ ਤੋਂ ਘੱਟ ਰਿਹਾ। ਕੋਮੌਸਮ ਵਿਭਾਗ ਮੁਤਾਬਕ ਇਸ ਮੌਸਮ ਨੂੰ ਲੈ ਕੇ ਸੁਚੇਤ ਰਹਿਣ ਦੀ ਲੋੜ ਹੈ।