ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਦੀ ਮੌਤ,ਦਿਨ-ਦਿਹਾੜੇ ਗੋਲੀਬਾਰੀ ਕੀਤੀ ਗਈ।

1 ਮਈ 2024

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਗੋਲਡੀ ਬਰਾੜ ਨੂੰ ਵੀ ਮਾਰ ਦਿੱਤਾ ਗਿਆ। ਉਸ ਦੀ ਅਮਰੀਕਾ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇੱਕ ਅਮਰੀਕੀ ਨਿਊਜ਼ ਚੈਨਲ ਨੇ ਇਹ ਦਾਅਵਾ ਕੀਤਾ ਹੈ। ਰਿਪੋਰਟ ਮੁਤਾਬਕ ਇਹ ਘਟਨਾ ਅਮਰੀਕਾ ਦੇ ਹੋਲਟ ਐਵੇਨਿਊ ਦੇ ਫੇਅਰਮੌਂਟ ‘ਚ ਮੰਗਲਵਾਰ ਸ਼ਾਮ 5.25 ਵਜੇ ਵਾਪਰੀ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਗੋਲਡੀ ਬਰਾੜ ਇੱਕ ਸਾਥੀ ਨਾਲ ਗਲੀ ਵਿੱਚ ਆਪਣੇ ਘਰ ਦੇ ਬਾਹਰ ਖੜ੍ਹਾ ਸੀ। ਉਦੋਂ ਅਣਪਛਾਤੇ ਹਮਲਾਵਰਾਂ ਨੇ ਆ ਕੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਥੋਂ ਫ਼ਰਾਰ ਹੋ ਗਏ। ਜਿਸ ਤੋਂ ਬਾਅਦ ਬਰਾੜ ਅਤੇ ਉਸ ਦੇ ਸਾਥੀ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਹਾਲਾਂਕਿ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਹੈ ਕਿ ਗੋਲਡੀ ਦੀ ਮੌਤ ਹੋ ਗਈ ਜਾਂ ਉਸ ਦਾ ਸਾਥੀ।