LG ਦੇ ਹੁਕਮਾਂ ਤੋਂ ਬਾਅਦ ਮਹਿਲਾ ਕਮਿਸ਼ਨ ਤੋਂ 223 ਕਰਮਚਾਰੀਆਂ ਨੂੰ ਹਟਾਇਆ ।
ਦਿੱਲੀ: 2 ਮਈ 2024
LG ਦੇ ਹੁਕਮਾਂ ਤੋਂ ਬਾਅਦ ਮਹਿਲਾ ਕਮਿਸ਼ਨ ਤੋਂ 223 ਕਰਮਚਾਰੀਆਂ ਨੂੰ ਹਟਾ ਦਿੱਤਾ ਗਿਆ ਹੈ।ਇਲਜ਼ਾਮ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ ਉਲਟ ਜਾ ਕੇ ਉਨ੍ਹਾਂ ਦੀ ਬਿਨਾਂ ਇਜਾਜ਼ਤ ਦੇ ਨਿਯੁਕਤੀ ਕੀਤੀ ਸੀ।
ਹੁਕਮਾਂ ਵਿੱਚ ਡੀਸੀਡਬਲਿਊ ਐਕਟ ਦਾ ਹਵਾਲਾ ਦਿੱਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਵਿੱਚ ਸਿਰਫ਼ 40 ਅਸਾਮੀਆਂ ਹੀ ਮਨਜ਼ੂਰ ਹਨ ਅਤੇ ਡੀਸੀਡਬਲਿਊ ਕੋਲ ਠੇਕੇ ’ਤੇ ਮੁਲਾਜ਼ਮਾਂ ਦੀ ਨਿਯੁਕਤੀ ਦਾ ਅਧਿਕਾਰ ਨਹੀਂ ਹੈ।
ਡੀਸੀਡਬਲਿਊ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਵੱਲੋਂ ਜਾਰੀ ਇਸ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਨਵੀਆਂ ਨਿਯੁਕਤੀਆਂ ਤੋਂ ਪਹਿਲਾਂ ਜ਼ਰੂਰੀ ਅਸਾਮੀਆਂ ਦਾ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਅਤੇ ਨਾ ਹੀ ਵਾਧੂ ਵਿੱਤੀ ਬੋਝ ਪਾਉਣ ਦੀ ਇਜਾਜ਼ਤ ਲਈ ਗਈ।