ਲੋਕ ਸਭਾ ਚੋਣਾਂ ਲਈ ਅੰਤਰਿਮ ਜ਼ਮਾਨਤ ਤੇ ਵਿਚਾਰ ਕਰ ਸਕਦੇ ਹਾਂ,SC ਨੇ ਕੇਜ਼ਰੀਵਾਲ ਨੂੰ ਦਿੱਤੀ ਵੱਡੀ ਰਾਹਤ ਦੇ ਸੰਕੇਤ।

3 ਮਈ 2024

ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਈਡੀ ਦੁਆਰਾ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੀ ਸੁਣਵਾਈ ਨੇ ਕੁਝ ਰਾਹਤ ਦਿੱਤੀ ਹੈ।

ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ ਕਿਹਾ ਕਿ ਉਹ ਚੋਣਾਂ ਦੇ ਮੱਦੇਨਜ਼ਰ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ‘ਤੇ ਵਿਚਾਰ ਕਰ ਸਕਦੀ ਹੈ। ਹਾਲਾਂਕਿ ਅਜਿਹਾ ਹੋਵੇਗਾ ਜਾਂ ਨਹੀਂ ਇਸ ਬਾਰੇ ਫੈਸਲਾ ਮੰਗਲਵਾਰ ਨੂੰ ਲਿਆ ਜਾਵੇਗਾ। ਜੇਕਰ ਜ਼ਮਾਨਤ ਮਿਲ ਜਾਂਦੀ ਹੈ ਤਾਂ ਸ਼ਰਤਾਂ ਕੀ ਹੋ ਸਕਦੀਆਂ ਹਨ, ਇਸ ਬਾਰੇ ਵੀ ਸਾਰੀਆਂ ਧਿਰਾਂ ਨੂੰ ਜਵਾਬ ਦੇਣਾ ਪਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਮੰਗਲਵਾਰ ਨੂੰ ਸਵੇਰੇ 10.30 ਵਜੇ ਸੁਣਵਾਈ ਕਰਾਂਗੇ। ਅਦਾਲਤ ਨੇ ਕਿਹਾ ਕਿ ਜੇਕਰ ਇਹ ਮਾਮਲਾ ਲੰਬੇ ਸਮੇਂ ਤੱਕ ਚੱਲਦਾ ਰਿਹਾ ਤਾਂ ਅਸੀਂ ਚੋਣ ਪ੍ਰਚਾਰ ਲਈ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰਾਂਗੇ।