ਸੂਬੇ ਵਿੱਚ ਖਰੀਦ ਦੇ ਦੂਸਰੇ ਦਿਨ 36077 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਚੰਡੀਗੜ੍ਹ,16 ਅਪ੍ਰੈਲ : ਨਿਊਜ਼ ਪੰਜਾਬ
ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਦੂਸਰੇ ਦਿਨ ਸਰਕਾਰੀ ਏਜੰਸੀਆਂ ਵੱਲੋਂ 35437 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 640 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 35437 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 8374 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 10076 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 6949 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 5666 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 2545 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 1827 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਖਰੀਦ ਦੇ ਦੂਸਰੇ ਦਿਨ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 39196 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।