ਬੇਅਦਬੀ ਕਰਨ ਦੇ ਦੋਸ਼ ‘ਚ ਨੌਜਵਾਨ ਨੂੰ ਮੌਕੇ ਤੇ ਫੜ੍ਹ ਕੇ ਕੁੱਟ-ਮਾਰ ਕੀਤੀ, ਮੌਕੇ ਤੇ ਹੀ ਹੋਈ ਮੌਤ।
ਪੰਜਾਬ ਨਿਊਜ਼,5 ਮਈ 2024
ਪੰਜਾਬ ਦੇ ਫ਼ਿਰੋਜ਼ਪੁਰ ਵਿਚ ਸ਼ਨੀਵਾਰ ਇੱਕ ਗੁਰਦੁਆਰੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਇੱਕ ਨੌਜਵਾਨ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਪਿੰਡ ਟੱਲੀ ਗ਼ੁਲਾਮ ਦੇ ਵਸਨੀਕ ਬਖਸ਼ੀਸ਼ ਸਿੰਘ ਉਰਫ਼ ਗੋਲਾ ਨੇ ਪਿੰਡ ਬੰਡਾਲਾ ਸਥਿਤ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ। ਜਿਸ ਤੋਂ ਬਾਅਦ ਉਸ ਨੂੰ ਮੌਕੇ ‘ਤੇ ਹੀ ਫੜ ਲਿਆ ਗਿਆ ਅਤੇ ਭੀੜ ਨੇ ਬਖਸ਼ੀਸ਼ ਸਿੰਘ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲੀਸ ਨੌਜਵਾਨ ਨੂੰ ਨਿੱਜੀ ਹਸਪਤਾਲ ਲੈ ਗਈ ਜਿੱਥੇ ਉਸ ਦੀ ਮੌਤ ਹੋ ਗਈ।
ਕਥਿਤ ਤੌਰ ‘ਤੇ ਨੌਜਵਾਨ ਨੇ ਬੇਅਦਬੀ ਕਰਨ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕੀਤੀ। ਪਰ ਸਥਾਨਕ ਲੋਕਾਂ ਨੇ ਉਸ ਨੂੰ ਫੜ ਲਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਾਸੀ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋ ਗਏ ਅਤੇ ਉਸ ਦੀ ਕੁੱਟਮਾਰ ਕੀਤੀ। ਬਾਅਦ ‘ਚ ਪੁਲਸ ਉਸ ਨੂੰ ਨਿੱਜੀ ਹਸਪਤਾਲ ਲੈ ਗਈ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਬਖਸ਼ੀਸ਼ ਸਿੰਘ ਦੇ ਪਿਤਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਬਖਸ਼ੀਸ਼ ਦਿਮਾਗੀ ਤੌਰ ‘ਤੇ ਬਿਮਾਰ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ। ਪੁਲਸ ਨੇ ਬੇਅਦਬੀ ਦੇ ਦੋਸ਼ ‘ਚ ਨੌਜਵਾਨ ਖਿਲਾਫ ਐੱਫ.ਆਈ.ਆਰ. ਬਖਸ਼ੀਸ਼ ਦੇ ਪਿਤਾ ਨੇ ਪੁਲੀਸ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਇਸ ਘਟਨਾ ਤੋਂ ਬਾਅਦ ਸੀਨੀਅਰ ਪੁਲਿਸ ਕਪਤਾਨ ਸੌਮਿਆ ਮਿਸ਼ਰਾ ਸਮੇਤ ਸੀਨੀਅਰ ਪੁਲਿਸ ਅਧਿਕਾਰੀ ਪਿੰਡ ਪਹੁੰਚ ਗਏ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਫਿਰੋਜ਼ਪੁਰ ਵਿੱਚ ਹੋਈ ਬੇਅਦਬੀ ਦੀ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਕਾਨੂੰਨ ਸਫ਼ਲ ਨਹੀਂ ਹੋ ਰਿਹਾ