ਚੰਡੀਗੜ੍ਹ ਤੋਂ ਅਕਾਲੀ ਦਲ ਨੂੰ ਵੱਡਾ ਝਟਕਾ ,ਉਮੀਦਵਾਰ ਹਰਦੀਪ ਬੁਟਰੇਲਾ ਨੇ ਕੀਤਾ ਚੋਣ ਲੜਨ ਤੋਂ ਇਨਕਾਰ।
6 ਮਈ 2024
ਲੋਕ ਸਭਾ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਝਟਕਾ ਲੱਗਾ, ਜਦੋਂ ਉਸ ਦੇ ਚੰਡੀਗੜ੍ਹ ਤੋਂ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਨੇ ਆਪਣੀ ਸਮੁੱਚੀ ਟੀਮ ਸਮੇਤ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਤੇ ਚੋਣ ਲੜਨ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਟਿਕਟ ਵਾਪਸ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੀ ਸਮੁੱਚੀ ਟੀਮ ਨੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ੇ ਦੇਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਨੇ ਅੱਜ ਤੋਂ ਆਪਣੀ ਸਮੁੱਚੀ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਛੱਡ ਦਿੱਤਾ ਹੈ ਤੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਉਹ ਲੋਕ ਸਭਾ ਚੋਣ ਨਹੀਂ ਲੜਨਗੇ।ਹਰਦੀਪ ਸਿੰਘ ਨੇ ਪ੍ਰੈਸ ਕਾਨਫਰੰਸ ਕਰ ਕੇ ਇਹ ਐਲਾਨ ਕੀਤਾ ਹੈ।