ਭਾਜਪਾ ਨੇ IAS ਪਰਮਪਾਲ ਕੌਰ ਨੂੰ ਬਠਿੰਡਾ ਤੋਂ ਬਣਾਇਆ ਉਮੀਦਵਾਰ ,ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਤੋਂ ਨਹੀਂ ਦਿੱਤੀ ਰਾਹਤ।

8 ਮਈ 2024

ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਪੰਜਾਬ ਸਰਕਾਰ ਨੇ ਆਈਏਐਸ ਅਧਿਕਾਰੀ ਪਰਮਪਾਲ ਨੂੰ ਤੁਰੰਤ ਡਿਊਟੀ ’ਤੇ ਪਰਤਣ ਲਈ ਕਿਹਾ ਹੈ।ਰਾਜ ਸਰਕਾਰ ਨੇ ਉਸ ‘ਤੇ ਸਿਆਸੀ ਗਤੀਵਿਧੀਆਂ ‘ਚ ਰੁੱਝੇ ਹੋਣ ਦੇ ਬਾਵਜੂਦ ਰਿਟਾਇਰਮੈਂਟ ਲਈ ਝੂਠੇ ਕਾਰਨ ਦੇਣ ਦਾ ਦੋਸ਼ ਵੀ ਲਗਾਇਆ ਹੈ। ਪਰਮਪਾਲ ਕੌਰ ਸਿੱਧੂ, ਜੋ ਅਕਾਲੀ ਆਗੂ ਸਿਕੰਦਰ ਸਿੰਘਮਲੂਕਾ ਦੀ ਨੂੰਹ ਹੈ, ਨੂੰ ਲਿਖੇ ਪੱਤਰ ਵਿੱਚ ਪੰਜਾਬ ਪ੍ਰਸੋਨਲ ਵਿਭਾਗ ਨੇ ਕਿਹਾ ਹੈ ਕਿ ਨੌਕਰੀ ਛੱਡਣ ਦੇ ਤਿੰਨ ਮਹੀਨਿਆਂ ਦੇ ਨੋਟਿਸ ਦੀ ਮਿਆਦ ਨੂੰ ਮੁਆਫ ਨਹੀਂ ਕੀਤਾ ਗਿਆ ਹੈ। ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਬਠਿੰਡਾ ਸੰਸਦੀ ਹਲਕੇ ਦੇ ਰਿਟਰਨਿੰਗ ਦਫਤਰ ਵੱਲੋਂਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਜਾ ਸਕਦੇ ਹਨ।

ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਜ ਸਰਕਾਰ ਨੇ ਉਨ੍ਹਾਂ ਦੀ ਸੇਵਾ ਤੋਂ ਸਵੈਇੱਛਤ ਸੇਵਾਮੁਕਤੀ ਨੂੰ ਸਵੀਕਾਰ ਕਰਨ ਵਾਲਾ ਕੋਈ ਆਦੇਸ਼ ਪਾਸ ਨਹੀਂ ਕੀਤਾ ਹੈ। ਉਨ੍ਹਾਂ ‘ਤੇ ਪੀਐਸਆਈਡੀਸੀ ਦੇ ਐਮਡੀ ਦੇ ਅਹੁਦੇ ਦਾ ਚਾਰਜ ਗੈਰ-ਕਾਨੂੰਨੀ ਢੰਗ ਨਾਲ ਸੰਭਾਲਣ ਦਾ ਵੀ ਦੋਸ਼ ਹੈ। ਪਰਮਪਾਲ ਕੌਰ ਕਰੀਬ ਇੱਕ ਮਹੀਨੇ ਤੋਂ ਬਠਿੰਡਾ ਵਿੱਚਚੋਣ ਪ੍ਰਚਾਰ ਕਰ ਰਹੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 11 ਅਪ੍ਰੈਲ ਨੂੰ ਦਾਅਵਾ ਕੀਤਾ ਸੀ ਕਿ ਉਨ੍ਹਾਂ ਦਾ ਅਸਤੀਫਾ ਕੇਂਦਰ ਨੇ ਪ੍ਰਵਾਨ ਨਹੀਂ ਕੀਤਾ ਹੈ।ਇਸ ‘ਤੇ ਪਰਮਪਾਲ ਕੌਰ ਨੇ ਦਾਅਵਾ ਕੀਤਾ ਸੀ ਕਿ ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ 10 ਅਪ੍ਰੈਲ ਨੂੰ ਭਾਰਤ ਸਰਕਾਰ ਦੇ ਪਰਸੋਨਲ ਐਂਡ ਟਰੇਨਿੰਗ ਵਿਭਾਗ (ਡੀਓਪੀਟੀ) ਤੋਂ ਉਸ ਦੀ ਵੀਆਰਐਸਨੂੰ ਮਨਜ਼ੂਰੀ ਦਿੱਤੀ ਗਈ ਸੀ।ਪਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਤਿੰਨ ਮਹੀਨਿਆਂ ਦੇ ਨੋਟਿਸ ਪੀਰੀਅਡ ਤੋਂ ਰਾਹਤ ਨਹੀਂ ਦਿੱਤੀ ਹੈ।