ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 11 ਮਈ ਨੂੰ ਦਿੱਲੀ ‘ਚ ‘ਆਪ’ ਦਾ ਪ੍ਰਚਾਰ ਕਰਨ ਲਈ ਕਰਨਗੇ ਰੋਡ ਸ਼ੋਅ
9 ਮਈ 2024
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਮੁਹਿੰਮ ਨੂੰ ਤਿੱਖਾ ਕਰਨ ਲਈ ਦਿੱਲੀ ਵਿੱਚ ਪ੍ਰਚਾਰ ਕਰਨਗੇ। ਉਹ 11 ਮਈ ਨੂੰ ਪੂਰਬੀ ਦਿੱਲੀ ਅਤੇ ਦੱਖਣੀ ਦਿੱਲੀ ਵਿੱਚ ਰੋਡ ਸ਼ੋਅ ਕਰਨਗੇ। ਇਸ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ‘ਤੇ 25 ਮਈ ਨੂੰ ਵੋਟਿੰਗ ਹੋਵੇਗੀ। ਇਸ ਵਾਰ ‘ਆਪ’ ਦਿੱਲੀ ‘ਚ ਕਾਂਗਰਸ ਨਾਲ ਗਠਜੋੜ ਕਰਕੇ ਚੋਣਾਂ ਲੜ ਰਹੀ ਹੈ।
ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਦਿੱਲੀ ‘ਚ ਰੋਡ ਸ਼ੋਅ ਕੀਤਾ ਸੀ। ਦਿੱਲੀ ਦੀ ਮੁੱਖ ਮੰਤਰੀ ਦੇ ਜੇਲ੍ਹ ਜਾਣ ਤੋਂ ਬਾਅਦ ਸੁਨੀਤਾ ਕੇਜਰੀਵਾਲ ਦੀ ਸਿਆਸਤ ਵਿੱਚ ਸ਼ਮੂਲੀਅਤ ਲਗਾਤਾਰ ਵਧਦੀ ਜਾ ਰਹੀ ਹੈ।ਇਸ ਨਾਲ ਪਾਰਟੀ ਦੀ ਚੋਣ ਮੁਹਿੰਮ ਨੂੰ ਨਵੀਂ ਧਾਰ ਮਿਲੇਗੀ