ਮਿਲਕਫੈਡ ਦੇ ਮੁਲਾਜਮਾਂ ਵਲੋਂ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ

ਚੰਡੀਗੜ•, 17 ਅਪਰੈਲ (ਨਿਊਜ਼ ਪੰਜਾਬ) ਕੋਵਿਡ-19 ਸੰਕਟ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ ਮਿਲਕਫੈਡ ਪੰਜਾਬ ਵੱਲੋਂ 20.34 ਲੱਖ ਰੁਪਏ ਦਾ ਯੋਗਦਾਨ ਪਾਇਆ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ।
ਸ. ਰੰਧਾਵਾ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਲਕਫੈਡ ਵੱਲੋਂ ਪਾਏ ਗਏ ਇਸ ਯੋਗਦਾਨ ਵਿੱਚ ਚੇਅਰਮੈਨ ਕੈਪਟਨ ਹਰਮਿੰਦਰ ਸਿੰਘ ਵੱਲੋਂ 51 ਹਜ਼ਾਰ ਰੁਪਏ ਅਤੇ ਐਮ.ਡੀ. ਕਮਲਦੀਪ ਸਿੰਘ ਸੰਘਾ ਵੱਲੋਂ ਸੱਤ ਦਿਨ ਦੀ ਤਨਖਾਹ ਅਤੇ ਬਾਕੀ ਸਾਰੇ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖਾਹ ਦਾਨ ਕਰਨ ਬਦਲੇ 19,83,850 ਰੁਪਏ ਜੁਟਾਏ ਗਏ। ਮਿਲਕਫੈਡ ਵੱਲੋਂ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਲਈ ਕੁੱਲ 20,34,850 ਰੁਪਏ ਦਾਨ ਕੀਤੇ ਗਏ।
ਸਹਿਕਾਰਤਾ ਮੰਤਰੀ ਨੇ ਮਿਲਕਫੈਡ ਦੇ ਚੇਅਰਮੈਨ, ਐਮ.ਡੀ. ਸਣੇ ਸਾਰੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ ਜਿਨ•ਾਂ ਇਸ ਸੰਕਟ ਦੀ ਘੜੀ ਵਿੱਚ ਸਰਕਾਰ ਦੀ ਮੱਦਦ ਕੀਤੀ। ਉਨ•ਾਂ ਕਿਹਾ ਕਿ ਕਰਫਿਊ/ਲੌਕਡਾਊਨ ਦੀਆਂ ਬੰਦਸ਼ਾਂ ਦੇ ਚੱਲਦਿਆਂ ਮਿਲਕਫੈਡ ਵੱਲੋਂ ਪਹਿਲਾਂ ਹੀ ਦੁੱਧ ਸਣੇ ਹੋਰ ਜ਼ਰੂਰੀ ਡੇਅਰੀ ਉਤਪਾਦਾਂ ਦੀ ਘਰ-ਘਰ ਸਪਲਾਈ ਯਕੀਨੀ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ।