ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਮਿਲੀ ਅੰਤਰਿਮ ਜ਼ਮਾਨਤ
ਨਿਊ ਦਿੱਲੀ,10 ਮਈ 2024
ਚੋਣ ਹੰਗਾਮੇ ਦਰਮਿਆਨ ਆਪਣੀ ਜ਼ਮਾਨਤ ਦਾ ਇੰਤਜ਼ਾਰ ਕਰ ਰਹੇ ਮੁੱਖ ਮੰਤਰੀ ਕੇਜਰੀਵਾਲ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਅੱਜ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਆਪਣਾ ਹੁਕਮ ਸੁਣਾਉਂਦਿਆਂ ਉਨ੍ਹਾਂ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜਾਂਚ ਏਜੰਸੀ ਈਡੀ ਨੇ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ, ਇਸ ਤੋਂ ਇਲਾਵਾ ਹੁਣ ਆਮ ਆਦਮੀ ਪਾਰਟੀ ਨੂੰ ਵੀ ਸ਼ਰਾਬ ਘੁਟਾਲੇ ਦਾ ਦੋਸ਼ੀ ਬਣਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਹ ਪਹਿਲੀ ਵਾਰ ਹੋਵੇਗਾ ਜਦੋਂ ਕਿਸੇ ਸਿਆਸੀ ਪਾਰਟੀ ਨੂੰ ਕਿਸੇ ਅਪਰਾਧਿਕ ਮਾਮਲੇ ਵਿੱਚ ਮੁਲਜ਼ਮ ਬਣਾਇਆ ਜਾਵੇਗਾ।