ਰੋਜ਼ ਰੋਜ਼ ਕੌਣ ਮਰਦਾ ਹੈ ? – ਵਿਚਾਰ ਵੀਰ ਭੁਪਿੰਦਰ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 13 ਮਈ 2024
ਨਿਊਜ਼ ਪੰਜਾਬ
ਰੋਜ਼ ਰੋਜ਼ ਕੌਣ ਮਰਦਾ ਹੈ ? – ਵਿਚਾਰ ਵੀਰ ਭੁਪਿੰਦਰ ਸਿੰਘ ਜੀ
Amrit vele da Hukamnama,
Sri Darbar Sahib,Sri Amritsar,
Ang-853,13-05-2024
_*ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥*_
सलोक मः ३ ॥
जगतु जलंदा रखि लै आपणी किरपा धारि ॥ जितु दुआरै उबरै तितै लैहु उबारि ॥ सतिगुरि सुखु वेखालिआ सचा सबदु बीचारि ॥ नानक अवरु न सुझई हरि बिनु बखसणहारु ॥१॥मः ३ ॥ हउमै माइआ मोहणी दूजै लगै जाइ ॥ ना इह मारी न मरै ना इह हटि विकाइ ॥ गुर कै सबदि परजालीऐ ता इह विचहु जाइ ॥ तनु मनु होवै उजला नामु वसै मनि आइ ॥ नानक माइआ का मारणु सबदु है गुरमुखि पाइआ जाइ ॥२॥पउड़ी ॥ सतिगुर की वडिआई सतिगुरि दिती धुरहु हुकमु बुझि नीसाणु ॥ पुती भातीई जावाई सकी अगहु पिछहु टोलि डिठा लाहिओनु सभना का अभिमानु ॥ जिथै को वेखै तिथै मेरा सतिगुरू हरि बखसिओसु सभु जहानु ॥ जि सतिगुर नो मिलि मंने सु हलति पलति सिझै जि वेमुखु होवै सु फिरै भरिसट थानु ॥ जन नानक कै वलि होआ मेरा सुआमी हरि सजण पुरखु सुजानु ॥ पउदी भिति देखि कै सभि आइ पए सतिगुर की पैरी लाहिओनु सभना किअहु मनहु गुमानु ॥१०॥
Shalok, Third Mehl:The world is going up in flames – shower it with Your Mercy, and save it!
Save it, and deliver it, by whatever method it takes.The True Guru has shown the way to peace, contemplating the True Word of the Shabad.
Nanak knows no other than the Lord, the Forgiving Lord. ||1||Third Mehl:Through egotism, fascination with Maya has trapped them in duality.It cannot be killed, it does not die, and it cannot be sold in a store.Through the Word of the Guru’s Shabad, it is burnt away, and then it departs from within.The body and mind become pure, and the Naam, the Name of the Lord, comes to dwell within the mind.O Nanak, the Shabad is the killer of Maya; the Gurmukh obtains it. ||2||
Pauree:The glorious greatness of the True Guru was bestowed by the True Guru; He understood this as the Insignia, the Mark of the Primal Lord’s Will.
He tested His sons, nephews, sons-in-law and relatives, and subdued the egotistical pride of them all.Wherever anyone looks, my True Guru is there; the Lord blessed Him with the whole world.One who meets with, and believes in the True Guru, is embellished here and hereafter. Whoever turns his back on the Guru and becomes baymukh, shall wander in cursed and evil places.My Lord and Master is on the side of servant Nanak. The All-powerful and All-knowing Lord God is my Best Friend.Seeing the food being distributed, everyone came and fell at the feet of the True Guru, who cleansed the minds of all of their egotistical pride. ||10||
ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧।
ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨।
(ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।
अर्थ: हे प्रभु! (विकारों में) जल रहे संसार को अपनी मेहर से बचा लें, जिस भी तरीके से ये बच सकता है उसी तरह बचा ले।हे नानक! सदा-स्थिर प्रभु की महिमा की वाणी मन में बसा के (जिस मनुष्य को) सतिगुरु ने (स्मरण का) आत्मिक आनंद दिखा दिया, उसको यह समझ आ जाती है कि परमात्मा के बिना कोई और ये बख्शिश करने वाला नहीं है।1।हे भाई! माया का अहंकार (सारे संसार को) अपने वश में करने की समर्थता रखने (की मानसिकता) वाला है, (इसके असर तले जीव परमात्मा को बिसार के) और (के मोह) में फंस जाता है। ये अहंकार ना (किसी और से) मारा जा सकता है, ना ही ये खुद मरता है, ना ही यह किसी दुकान पर बेचा जा सकता है। जब इसको गुरु के शब्द द्वारा अच्छी तरह जलाया जाता है, तब ही यह (जीव के) अंदर से समाप्त होता है। (हे भाई! जिस मनुष्य के अंदर से माया का अहंकार खत्म हो जाता है उसका) तन (उसका) मन पवित्र हो जाता है, उसके मन में परमात्मा का नाम आ बसता है।हे नानक! गुरु का शब्द ही माया के प्रभाव को (असर को) खत्म करने का एक मात्र) साधन है, और, ये शब्द गुरु की शरण पड़ने पर ही मिलता है।2।
जो) इज्जत गुरु (अमरदास जी) की (हुई, वह) गुरु (अंगद देव जी) ने परमात्मा की हजूरी से (मिला) हुक्म समझ के परवाना समझ के (उनको) दी। पुत्रों ने, भतीजों ने, और साक-संबन्धियों ने अच्छी तरह परख के देख लिया था (गुरु ने) सबका गुमान दूर कर दिया।हे भाई! परमात्मा ने (गुरु के माध्यम से) सारे संसार को (नाम की) बख्शिश की है; जहाँ भी कोई देखता है वहाँ ही प्यारा गुरु (नाम की दाति देने के लिए मौजूद) है। जो मनुष्य गुरु को मिल के पतीजता है वह इस लोक में और परलोक में कामयाब हो जाता है, पर जो मनुष्य गुरु की तरफ से मुँह मोड़ता है, वह भटकता फिरता है, उसका हृदय-स्थल (विकारों से) गंदा बना रहता है। हे नानक! (कह:) सब के दिल की जानने वाला सब का मित्र सबमें व्यापक प्रभु अपने सेवक के पक्ष में रहता है।हे भाई! (गुरु के दर से) आत्मिक खुराक मिलती देख के सारे लोग गुरु के चरणों में आ लगे। गुरु ने सबके मन से अहंकार दूर कर दिया।10।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!