ਲੋਕ ਸਭਾ ਚੋਣਾਂ ਲਈ ਚੌਥੇ ਗੇੜ ਦੀ ਵੋਟਿੰਗ ਸ਼ੁਰੂ ਹੋ ਗਈ ਹੈ।

13 ਮਈ 2024

ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਕੁੱਲ 10 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ ‘ਤੇ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ।

ਇਸ ਪੜਾਅ ‘ਚ ਆਂਧਰਾ ਪ੍ਰਦੇਸ਼ ਦੀਆਂ 175 ਵਿਧਾਨ ਸਭਾ ਸੀਟਾਂ ਅਤੇ ਉੜੀਸਾ ਦੀਆਂ 28 ਵਿਧਾਨ ਸਭਾ ਸੀਟਾਂ ਲਈ ਵੀ ਵੋਟਿੰਗ ਹੋ ਰਹੀ ਹੈ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਸਾਬਕਾ ਕ੍ਰਿਕਟਰ ਯੂਸਫ ਪਠਾਨ, ਅਭਿਨੇਤਾ ਅਤੇ ਨੇਤਾ ਸ਼ਤਰੂਘਨ ਸਿਨਹਾ ਸਮੇਤ ਕੁੱਲ 1717 ਉਮੀਦਵਾਰ ਚੋਣ ਮੈਦਾਨ ‘ਚ ਹਨ।

ਇਸ ਪੜਾਅ ‘ਚ 19 ਲੱਖ ਤੋਂ ਵੱਧ ਪੋਲਿੰਗ ਸਟੇਸ਼ਨਾਂ ‘ਤੇ ਕੁੱਲ 17.70 ਕਰੋੜ ਵੋਟਰ ਵੋਟ ਪਾਉਣਗੇ, ਜਿਨ੍ਹਾਂ ‘ਚੋਂ 8.97 ਕਰੋੜ ਵੋਟਰ ਪੁਰਸ਼ ਅਤੇ 8.73 ਕਰੋੜ ਮਹਿਲਾ ਵੋ ਉਣੀ okਟਰ ਹਨ।