CM ਕੇਜਰੀਵਾਲ ਦੇ ਘਰ ਸਵਾਤੀ ਮਾਲੀਵਾਲ ਨੇ ਕੇਜਰੀਵਾਲ ਦੇ PA ਤੇ ਲਗਾਏ ਕੁੱਟਮਾਰ ਦੇ ਦੋਸ਼।

13 ਮਈ 2024

ਦਿੱਲੀ ਪੁਲਿਸ ਨਾਲ ਜੁੜੇ ਸੂਤਰਾਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਵੱਲੋਂ ਸਨਸਨੀਖੇਜ਼ ਦੋਸ਼ ਲਾਏ ਗਏ ਹਨ।ਪੁਲਿਸ ਸੂਤਰਾਂ ਨੇ ਦਾਅਵਾ ਕੀਤਾ ਕਿ ਪੀਸੀਆਰ ਕਾਲ ਸੀਐਮ ਹਾਊਸ ਦੇ ਅੰਦਰੋਂ ਦਿੱਲੀ ਪੁਲਿਸ ਨੂੰ ਕੀਤੀ ਗਈ ਸੀ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਸਵਾਤੀ ਮਾਲੀਵਾਲ ਵਜੋਂ ਕਰਵਾਈ।ਆਓ ਜਾਣਦੇ ਹਾਂ ਇਸ ਪੂਰੇ ਮਾਮਲੇ ਵਿੱਚ ਹੁਣ ਤੱਕ ਕੀ ਹੋਇਆ?

ਦਿੱਲੀ ਪੁਲਿਸ ਦੇ ਸੂਤਰਾਂ ਨੇ ਕਿਹਾ ਕਿ ਸੋਮਵਾਰ ਸਵੇਰੇ 9 ਵਜੇ ਦਿੱਲੀ ਦੇ ਮੁੱਖ ਮੰਤਰੀ ਨਿਵਾਸ ਦੇ ਅੰਦਰੋਂ ਦਿੱਲੀ ਪੁਲਿਸ ਨੂੰ ਦੋ ਪੀਸੀਆਰ ਕਾਲਾਂ ਕੀਤੀਆਂ ਗਈਆਂ ਸਨ। ਫੋਨ ਕਰਨ ਵਾਲੇ ਨੇ ਦੱਸਿਆਕਿ ਉਹ ਸਵਾਤੀ ਮਾਲੀਵਾਲ ਹੈ। ਉਸ ਨੇ ਮੁੱਖ ਮੰਤਰੀ ਹਾਊਸ ਦੇ ਅੰਦਰ ਖੁਦ ‘ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। ਇਹ ਦੋਸ਼ ਮੁੱਖ ਮੰਤਰੀ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ (ਨਿੱਜੀ ਸਹਾਇਕ)’ਤੇ ਲਾਏ ਗਏ ਸਨ।

ਸਵਾਤੀ ਮਾਲੀਵਾਲ ਸੋਮਵਾਰ ਸਵੇਰੇ 9.10 ਵਜੇ ਸੀਐਮ ਹਾਊਸ ਪਹੁੰਚੀ। ਉਹ ਮੁੱਖ ਮੰਤਰੀ ਕੇਜਰੀਵਾਲ ਨੂੰ ਮਿਲਣਾ ਚਾਹੁੰਦੀ ਸੀ ਪਰ ਮੁੱਖ ਮੰਤਰੀ ਦੇ ਨਿੱਜੀ ਸਟਾਫ ਨੇ ਉਸ ਨੂੰ ਮਿਲਣ ਨਹੀਂ ਦਿੱਤਾ। ਇਸ ਤੋਂ ਬਾਅਦ ਮਾਲੀਵਾਲ ਨੇ ਸਵੇਰੇ 9.31 ਵਜੇ ਪੁਲਿਸ ਕੰਟਰੋਲ ਰੂਮ ਨੂੰ ਫ਼ੋਨ ਕੀਤਾ।