ਬੀਜੇਪੀ ਦੇ ਸੀਨੀਅਰ ਨੇਤਾ ਸੁਸ਼ੀਲ ਮੋਦੀ ਦਾ ਦੇਹਾਂਤ, 72 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ।
14 ਮਈ 2024
ਲਗਭਗ ਪੰਜ ਦਹਾਕਿਆਂ ਤੱਕ ਬਿਹਾਰ ਦੀ ਰਾਜਨੀਤੀ ਵਿੱਚ ਵੱਖ-ਵੱਖ ਭੂਮਿਕਾਵਾਂ ਨਿਭਾਉਣ ਵਾਲੇ ਸੁਸ਼ੀਲ ਕੁਮਾਰ ਮੋਦੀ ਨਹੀਂ ਰਹੇ।
ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਕੁਮਾਰ ਮੋਦੀ ਨੇ ਸੋਮਵਾਰ ਨੂੰ ਆਖਰੀ ਸਾਹ ਲਿਆ। ਉਹ ਕੈਂਸਰ ਨਾਲ ਜੂਝ ਰਹੇ ਸਨ ਅਤੇ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਇਲਾਜ ਅਧੀਨ ਸਨ। ਸੋਮਵਾਰ ਦੇਰ ਰਾਤ ਦਿੱਲੀ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਪਟਨਾ ਲਿਆਂਦੀ ਜਾਵੇ ਗੀ।
ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸੁਸ਼ੀਲ ਮੋਦੀ ਨੇ ਆਪਣੀ ਬੀਮਾਰੀ ਦੀ ਜਾਣਕਾਰੀ ਜਨਤਕ ਕੀਤੀ ਸੀ।ਉਨ੍ਹਾਂ ਨੇ ਐਕਸ ‘ਤੇ ਲਿਖਿਆ, ”ਮੈਂ ਪਿਛਲੇ ਛੇ ਮਹੀਨਿਆਂ ਤੋਂ ਕੈਂਸਰ ਨਾਲ ਲੜਾਈ ਲੜ ਰਿਹਾ ਹਾਂ। ਹੁਣ ਮੈਨੂੰ ਲੱਗਦਾ ਹੈ ਕਿ ਲੋਕਾਂ ਨੂੰ ਇਸ ਬਾਰੇ ਦੱਸਿਆ ਜਾਣਾ ਚਾਹੀਦਾ ਹੈ। ਮੈਂ ਲੋਕ ਸਭਾ ਚੋਣਾਂ ਵਿੱਚ ਬਹੁਤਾ ਕੁਝ ਨਹੀਂ ਕਰ ਸਕਾਂਗਾ।ਉਦੋਂ ਤੋਂ ਉਹ ਰਾਜਨੀਤੀ ਅਤੇ ਸੋਸ਼ਲ ਮੀਡੀਆ ‘ਤੇ ਜ਼ਿਆਦਾ ਐਕਟਿਵ ਨਜ਼ਰ ਨਹੀਂ ਆਏ।
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਕਈ ਨੇਤਾਵਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੇ ਦਿਹਾਂਤ ਨੂੰ ਪਾਰਟੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਐਕਸ ‘ਤੇ ਇਕ ਪੋਸਟ ‘ਚ ਲਿਖਿਆ, ”ਪਾਰਟੀ ‘ਚ ਮੇਰੇ ਵਡਮੁੱਲੇ ਸਹਿਯੋਗੀ ਅਤੇ ਦਹਾਕਿਆਂ ਤੋਂ ਮੇਰੇ ਦੋਸਤ ਸੁਸ਼ੀਲ ਮੋਦੀ ਜੀ ਦੇ ਬੇਵਕਤੀ ਦੇਹਾਂਤ ਤੋਂ ਬੇਹੱਦ ਦੁਖੀ ਹਾਂ। ਭਾਜਪਾ ਦੇ ਉਭਾਰ ਅਤੇ ਬਿਹਾਰ ਵਿੱਚ ਇਸ ਦੀਆਂ ਸਫਲਤਾਵਾਂ ਪਿੱਛੇ ਉਨ੍ਹਾਂ ਦਾ ਅਮੁੱਲ ਯੋਗਦਾਨ ਰਿਹਾ ਹੈ। ਐਮਰਜੈਂਸੀ ਦਾ ਜ਼ੋਰਦਾਰ ਵਿਰੋਧ ਕਰਦਿਆਂ, ਉਸਨੇ ਵਿਦਿਆਰਥੀ ਰਾਜਨੀਤੀ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਸੀ।”
“ਉਹ ਇੱਕ ਬਹੁਤ ਹੀ ਮਿਹਨਤੀ ਅਤੇ ਦੋਸਤਾਨਾ ਵਿਧਾਇਕ ਵਜੋਂ ਜਾਣੇ ਜਾਂਦੇ ਸਨ। ਉਹਨਾਂ ਨੂੰ ਰਾਜਨੀਤਿਕ ਮੁੱਦਿਆਂ ਦੀ ਡੂੰਘੀ ਸਮਝ ਸੀ। ਉਹਨਾਂ ਨੇ ਇੱਕ ਪ੍ਰਸ਼ਾਸਕ ਵਜੋਂ ਵੀ ਸ਼ਲਾਘਾਯੋਗ ਕੰਮ ਕੀਤਾ। ਜੀ.ਐਸ.ਟੀ. ਨੂੰ ਪਾਸ ਕਰਵਾਉਣ ਵਿੱਚ ਉਹਨਾਂ ਦੀ ਸਰਗਰਮ ਭੂਮਿਕਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਹਨਾਂ ਦੇ ਨਾਲ ਮੇਰੀ ਸੰਵੇਦਨਾ ਹੈ।