ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਖਡੂਰ ਸਾਹਿਬ ਤੋਂ ਉਮੀਦਵਾਰ ਖੜਾ ਕਰ ਭਰੇ ਨਾਮਜ਼ਦਗੀ ਪੱਤਰ, ਜਾਣੋ …..
15 ਮਈ 2024
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ. ਜਿਸ ਦੇ ਪਿਛੇ ਉਨ੍ਹਾਂ ਨੇ ਵਜ੍ਹਾ ਜ਼ਾਹਰ ਕੀਤੀ ਹੈ ਕਿ ਜੇ ਅੰਮ੍ਰਿਤਪਾਲ ਦੇ ਕਾਗਜ਼ ਰੱਦ ਹੋ ਜਾਂਦੇ ਹਨ ਤਾਂ ਉਹ ਹਰਪਾਲ ਸਿੰਘ ਬਲੇਰ ਤੋਂ ਚੋਣ ਲੜਨਗੇ ਪਰ ਜੇ ਅੰਮ੍ਰਿਤਪਾਲ ਸਿੰਘ ਦੇ ਕਾਗਜ਼ ਰੱਦ ਨਹੀਂ ਹੁੰਦੇ ਤਾਂ ਉਹ ਹਰਪਾਲ ਸਿੰਘ ਬਲੇਰ ਦਾ ਨਾਮ ਵਾਪਸ ਲੈ ਲੈਣਗੇ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪੰਜਾਬ ਦੇ 13 ਲੋਕ ਸਭਾ ਹਲਕਿਆ ਉਤੇ ਆਪਣੇ ਪਾਰਟੀ ਉਮੀਦਵਾਰਾਂ ਦੇ ਨਾਮਜਦਗੀ ਪੱਤਰ ਦਾਖਲ ਹੋ ਚੁੱਕੇ ਹਨ । ਇਸੇ ਤਰ੍ਹਾਂ ਹਰਿਆਣੇ ਵਿਚ ਕਰੂਕਸੇਤਰ ਖਜਾਨ ਸਿੰਘ ਅਤੇ ਕਰਨਾਲ ਤੋ ਹਰਜੀਤ ਸਿੰਘ ਵਿਰਕ ਪਾਰਟੀ ਉਮੀਦਵਾਰ ਹਨ ਇਨ੍ਹਾਂ ਦੋਵਾਂ ਨੂੰ ਪਾਰਟੀ ਦੇ ਬਾਲਟੀ ਚੋਣ ਨਿਸਾਨ ਅਲਾਟ ਹੋ ਚੁੱਕੇ ਹਨ ਅਤੇ ਪੰਜਾਬ ਦੇ ਉਮੀਦਵਾਰਾਂ ਨੂੰ ਵੀ ਬਾਲਟੀ ਚੋਣ ਨਿਸ਼ਾਨ ਮਿਲਣ ਦੀ ਪੂਰੀ ਸੰਭਾਵਨਾ ਹੈ ।
ਸੰਗਰੂਰ ਤੋਂ ਸਿਮਰਨਜੀਤ ਸਿੰਘ ਮਾਨ, ਹਰਪਾਲ ਸਿੰਘ ਬਲੇਰ ਖਡੂਰ ਸਾਹਿਬ, ਇਮਾਨ ਸਿੰਘ ਮਾਨ ਅੰਮ੍ਰਿਤਸਰ, ਗੁਰਿੰਦਰ ਸਿੰਘ ਬਾਜਵਾ ਗੁਰਦਾਸਪੁਰ, ਕੁਸਲਪਾਲ ਸਿੰਘ ਮਾਨ ਆਨੰਦਪੁਰ ਸਾਹਿਬ, ਲਖਵੀਰ ਸਿੰਘ ਲੱਖਾ ਸਿਧਾਣਾ ਬਠਿੰਡਾ, ਫਰੀਦਕੋਟ ਤੋਂ ਬਲਦੇਵ ਸਿੰਘ ਗਗੜਾ, ਹੁਸਿਆਰਪੁਰ ਤੋਂ ਜਸਵੰਤ ਸਿੰਘ ਫੌਜੀ, ਪਟਿਆਲਾ ਤੋਂ ਪ੍ਰੋ. ਮਹਿੰਦਰਪਾਲ ਸਿੰਘ, ਜਲੰਧਰ ਤੋਂ ਸਰਬਜੀਤ ਸਿੰਘ ਖਾਲਸਾ, ਫਤਹਿਗੜ੍ਹ ਸਾਹਿਬ ਤੋਂ ਰਾਜ ਜਤਿੰਦਰ ਸਿੰਘ ਬਿੱਟੂ, ਫਿਰੋਜ਼ਪੁਰ ਤੋਂ ਗੁਰਚਰਨ ਸਿੰਘ ਭੁੱਲਰ, ਲੁਧਿਆਣਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾ, ਯੂ.ਟੀ. ਚੰਡੀਗੜ੍ਹ ਤੋਂ ਲਖਵੀਰ ਸਿੰਘ ਕੋਟਲਾ ਉਮੀਦਵਾਰ ਹਨ।