ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਵੀਕਰਨ ਸਿੰਘ ਕਾਹਲੋਂ ਪਾਰਟੀ ਵੱਲੋ ਬਰਖਾਸਤ ਕੀਤੇ ਜਾਣ ਤੋਂ ਭਾਜਪਾ ਵਿੱਚ ਸ਼ਾਮਲ
16 ਮਈ 2024
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਵੀਕਰਨ ਸਿੰਘ ਕਾਹਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਪਾਰਟੀ ਵੱਲੋਂ ਬਰਖਾਸਤ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਵੀਰਵਾਰ ਨੂੰ ਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਏ । ਕਾਹਲੋਂ ਦਾ ਪਾਰਟੀ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਵਾਗਤ ਕੀਤਾ ਗਿਆ ।
ਕਾਹਲੋਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਮੰਤਰੀ ਨਿਰਮਲ ਸਿੰਘ ਕਾਹਲੋਂ ਦੇ ਪੁੱਤਰ ਹਨ । ਕਾਹਲੋਂ ਨੇ ਡੇਰਾ ਬਾਬਾ ਨਾਨਕ ਸੀਟ ਤੋਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ ।
ਬਾਦਲ ਨੇ ਬੁੱਧਵਾਰ ਨੂੰ ਕਾਹਲੋਂ ਨੂੰ “ਪਾਰਟੀ ਵਿਰੋਧੀ” ਗਤੀਵਿਧੀਆਂ ਕਰਨ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ।