ਅੱਖਾ ਦੇ ਆਪ੍ਰੇਸ਼ਨ ਕਰਵਾ ਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਪਹੁੰਚੇ।

18 ਮਈ 2024

ਬ੍ਰਿਟੇਨ ‘ਚ ਅੱਖਾਂ ਦਾ ਆਪਰੇਸ਼ਨ ਕਰਵਾ ਕੇ ਭਾਰਤ ਪਰਤਣ ਤੋਂ ਬਾਅਦ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸ਼ਨੀਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ  ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੇ।ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਆਪਣੀ ਅੱਖ ਦੇ ਆਪ੍ਰੇਸ਼ਨ ਨੂੰ ਲੈ ਕੇ ਲੰਬੇ ਸਮੇਂ ਤੋਂ ਲੰਡਨ ‘ਚ ਸਨ। ਇਸ ਦੇ ਨਾਲ ਹੀ ‘ਆਪ’ ਆਗੂ ਦੇ ਲਗਾਤਾਰ ਗੈਰਹਾਜ਼ਰ ਰਹਿਣ ‘ਤੇ ਕਈ ਸਵਾਲ ਖੜੇ ਕੀਤੇ ਜਾ ਰਹੇ ਸਨ ਪਰ ਪਾਰਟੀ ਨੇ ਕਿਹਾ ਸੀ ਕਿ ਉਹ ਠੀਕ ਹੁੰਦੇ ਹੀ ਵਾਪਸ ਪਰਤਣਗੇ। ਪਿਛਲੇ ਮਹੀਨੇ ਦਿੱਲੀ ਦੇ ਇੱਕ ਮੰਤਰੀ ਨੇ ਕਿਹਾ ਸੀ ਕਿ ਰਾਘਵ ਚੱਢਾ ਨੂੰ ਅੱਖਾਂ ਦੀ ਗੰਭੀਰ  ਬਿਮਾਰੀ ਹੈ ਜਿਸ ਕਾਰਨ ਅੰਨ੍ਹਾਪਣ ਹੋ ਸਕਦਾ ਹੈ।

ਰਾਘਵ ਚੱਢਾ ਦੀ ਵਾਪਸੀ ਅਜਿਹੇ ਸਮੇਂ ‘ਚ ਹੋਈ ਹੈ ਜਦੋਂ ਆਮ ਆਦਮੀ ਪਾਰਟੀ ਨੇ ਸਵਾਤੀ ਮਾਲੀਵਾਲ ਅਤੇ ਕੇਜਰੀਵਾਲ ਦੇ ਪੀਏ ਵਿਭਵ ‘ਤੇ ਸੀਐੱਮ ਹਾਊਸ ‘ਚ ਕੁੱਟਮਾਰ ਦੇ ਗੰਭੀਰ ਦੋਸ਼ ਲਗਾਏ ਹਨ।

ਜਾਣਕਾਰੀ ਅਨੁਸਾਰ ਰਾਘਵ ਚੱਢਾ ਆਮ ਆਦਮੀ ਪਾਰਟੀ (ਆਪ) ਦੇ ਪ੍ਰਮੁੱਖ ਚਿਹਰਿਆਂ ਵਿੱਚੋਂ ਇੱਕ ਹਨ।ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਰਾਘਵ ਨੇ ਕਈ ਵੱਡੀਆਂ ਕੰਪਨੀਆਂ ਵਿੱਚ ਬਤੌਰ ਸੀਏ ਕੰਮ ਕੀਤਾ ਸੀ।ਅੰਨਾ ਅੰਦੋਲਨ ਤੋਂ ਬਾਅਦ ਰਾਘਵ ਕੇਜਰੀਵਾਲ ਦੀ ਨਵੀਂ ਬਣੀ ‘ਆਪ’ ‘ਚ ਸ਼ਾਮਲ ਹੋ ਗਏ ਸਨ ਅਤੇ ਉਦੋਂ ਤੋਂ ਉਨ੍ਹਾਂ ਨੇ ਪਾਰਟੀ ‘ਚ ਕਈ ਵੱਡੀਆਂ ਜ਼ਿੰਮੇਵਾਰੀਆਂ ਨਿਭਾਈਆਂਹਨ।