ਪੰਜਾਬ ਵਿੱਚੋਂ 1 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲ 40 ਵਿਸ਼ੇਸ਼ ਗੱਡੀਆਂ ਰਾਹੀਂ ਦੂਜੇ ਸੂਬਿਆਂ ਨੂੰ ਭੇਜਿਆ: ਆਸ਼ੂ

 ਨਿਊਜ਼ ਪੰਜਾਬ   
ਚੰਡੀਗੜ•,17 ਅਪ੍ਰੈਲ : ਕਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਲਾਗੂ ਲਾਕਡਾਊਨ ਦੋਰਾਨ ਦੇਸ਼ ਵਾਸੀਆਂ ਨੂੰ ਕਣਕ ਅਤੇ ਚੌਲ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਪੰਜਾਬ ਰਾਜ ਵਿੱਚ ਸਥਿਤ ਵੱਖ-ਵੱਖ ਗੁਦਾਮਾਂ ਤੋਂ ਰਿਕਾਰਡ 40 ਵਿਸ਼ੇਸ਼ ਮਾਲ ਗੱਡੀਆਂ ਰਾਹੀਂ ਇਕ ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲ ਭੇਜੇ ਗਏ। ਉਕਤ ਜਾਣਕਾਰੀ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਦਿੱਤੀ ਗਈ।
ਸ੍ਰੀ ਆਸ਼ੂ ਨੇ ਦੱਸਿਆ ਕਿ  ਇਕ ਦਿਨ ਵਿਚ 40 ਸਪੈਸ਼ਲ ਗੱਡੀਆਂ ਰਾਹੀਂ 1ਲੱਖ ਟਨ ਅਨਾਜ ਦੂਸਰੇ ਰਾਜਾਂ ਨੂੰ ਭੇਜਿਆ ਗਿਆ ਹੈ। ਭੇਜੇ ਗਏ ਅਨਾਜ ਵਿਚ 78000 ਮੀਟ੍ਰਿਕ ਟਨ ਚੌਲ ਅਤੇ 22000 ਮੀਟ੍ਰਿਕ ਟਨ ਕਣਕ ਭੇਜੀ ਗਈ ਹੈ।
ਸ੍ਰੀ ਆਸ਼ੂ ਨੇ ਦੱਸਿਆ ਕਿ ਇਨ•ਾਂ ਵਿਸ਼ੇਸ਼ ਮਾਲ ਗੱਡੀਆਂ ਵਿੱਚ ਅਨਾਜ ਦੀ ਲਦਾਈ ਮੌਕੇ ਕੰਮ ਕਰ ਰਹੇ ਸਾਰੇ ਪੱਲੇਦਾਰਾਂ ਨੂੰ ਮਾਸਕ ਦੇਣ ਤੋਂ ਇਲਾਵਾ ਹੱਥਾਂ ਨੂੰ ਸੈਨੇਟਾਈਜ ਕਰਵਾਇਆ ਗਿਆ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਗਿਆ ਕਿ ਇਕ ਦੂਸਰੇ ਤੋਂ ਦੂਰੀ ਬਣਾ ਕੇ ਕੰਮ ਕਰਨ ਤਾਂ ਜ਼ੋ ਮੋਜੂਦਾ ਸਥਿਤੀ ਵਿਚ ਪੱਲੇਦਾਰਾਂ ਦੀ ਸਿਹਤ ਦੀ ਵੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਉਨ•ਾਂ ਦੱਸਿਆ ਕਿ ਇਸ ਕਾਰਜ ਨੂੰ ਨਿਰਵਿਘਨ ਨੇਪਰੇ ਚਾੜ•ਨ ਲਈ ਪੰਜਾਬ ਸਰਕਾਰ ਅਤੇ ਐਫ.ਸੀ. ਆਈ. ਦੇ ਅਧਿਕਾਰੀਆਂ ਵਲੋਂ ਬਹੁਤ ਸੀਮਤ ਅਮਲੇ ਨਾਲ ਕੰਮ ਕੀਤਾ ਜਾ ਰਿਹਾ ਹੈ।
ਸ੍ਰੀ ਆਸ਼ੂ ਨੇ ਕਿਹਾ ਕਿ  ਇਹ ਬਹੁਤ ਵੱਡਾ ਕਾਰਜ ਸੀ ਕਿਉਂਕਿ ਮੋਜੂਦਾ ਸਮੇਂ ਲੇਬਰ ਦੀ ਵੀ ਘਾਟ ਹੈ ਅਤੇ ਜ਼ੋ ਲੇਬਰ ਉਪਲਬਧ ਹੈ ਉਹ ਵੀ ਮੰਡੀਆਂ ਵਿੱਚ ਲੱਗੀ ਹੋਈ ਹੈ । ਉਨ•ਾਂ ਕਿਹਾ ਕਿ ਇਸ ਸਬ ਕੁਝ ਦੇ ਬਾਵਜੂਦ ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਜੀ.ਐਮ ਸ੍ਰੀ ਅਰਸ਼ਦੀਪ ਸਿੰਘ ਥਿੰਦ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਆਪਣੀ ਕਾਰਜ ਕੁਸ਼ਲਤਾ ਨਾਲ ਇਸ ਕਾਰਜ  ਨੂੰ ਸਮੇਂ ਸਿਰ ਨੇਪਰੇ ਚਾੜ• ਦਿੱਤਾ ਗਿਆ।
ਇਥੇ ਇਹ ਵਰਨਣਯੋਗ ਹੈ ਕਿ ਇੱਕ ਸਪੈਸ਼ਲ ਟਰੇਨ ਵਿਚ 50000 ਬੋਰੀ ਅਨਾਜ ਦੀ ਜਾਂਦੀ ਹੈ ਅਤੇ ਅੱਜ ਕਰੀਬ 20 ਲੱਖ ਬੋਰੀ ਭੇਜੀ ਗਈ ਹੈ।
———