ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕਰਕੇ ਕੀਤਾ ਸੁਚੇਤ – ਪੰਜਾਬ ਸਮੇਤ ਕਈ ਰਾਜਾਂ ਵਿੱਚ ਸਖ਼ਤ ਗਰਮੀ ਦੀ ਭਵਿੱਖਬਾਣੀ 

ਨਿਊਜ਼ ਪੰਜਾਬ

ਭਾਰਤ ਦੇ ਮੌਸਮ ਵਿਭਾਗ (IMD) ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਗੁਜਰਾਤ ਅਤੇ ਮੱਧ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਸਖ਼ਤ ਗਰਮੀ ਦੀ ਭਵਿੱਖਬਾਣੀ ਕੀਤੀ ਹੈ।

IMD ਨੇ ਦਿੱਲੀ, ਚੰਡੀਗੜ੍ਹ, ਹਰਿਆਣਾ, ਪੰਜਾਬ ਅਤੇ ਰਾਜਸਥਾਨ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਬਜ਼ੁਰਗਾਂ ਅਤੇ ਬੱਚਿਆਂ ਦਾ ਜ਼ਿਆਦਾ ਖਿਆਲ ਰੱਖਣ ਲਈ ਕਿਹਾ ਹੈ। IMD ਨੇ ਉੱਤਰ ਪ੍ਰਦੇਸ਼, ਬਿਹਾਰ ਅਤੇ ਗੁਜਰਾਤ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਬੱਚਿਆਂ, ਬਜ਼ੁਰਗਾਂ ਅਤੇ ਭਿਆਨਕ ਬਿਮਾਰੀਆਂ ਵਾਲੇ ਲੋਕਾਂ ਲਈ ਚਿੰਤਾ ਪ੍ਰਗਟ ਕੀਤੀ ਹੈ।

ਦੇਸ਼ ਦੇ ਕਰੀਬ ਅੱਠ ਸ਼ਹਿਰਾਂ ਵਿੱਚ ਤਾਪਮਾਨ 47 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਦਿੱਲੀ ਦੇ ਨਜਫਗੜ੍ਹ ਵਿੱਚ 47.8 ਡਿਗਰੀ, ਪੀਤਮਪੁਰਾ ਵਿੱਚ 47 ਡਿਗਰੀ, ਮੁੰਗੇਸ਼ਪੁਰ ਵਿੱਚ 47.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਰਾਜਸਥਾਨ ਦੇ ਗੰਗਾਨਗਰ ‘ਚ 46.7 ਡਿਗਰੀ, ਮੱਧ ਪ੍ਰਦੇਸ਼ ਦੇ ਦਤੀਆ ‘ਚ 47.5 ਡਿਗਰੀ, ਪੰਜਾਬ ਦੇ ਬਠਿੰਡਾ ‘ਚ 46.4 ਡਿਗਰੀ, ਹਰਿਆਣਾ ਦੇ ਸਿਰਸਾ ਅਤੇ ਨੂਹ ‘ਚ 47 ਡਿਗਰੀ, ਆਗਰਾ ‘ਚ 47.7 ਡਿਗਰੀ ਅਤੇ ਯੂ.ਟੀ. ਪ੍ਰਦੇਸ਼ ਦੇ ਝਾਂਸੀ ‘ਚ 47.2 ਡਿਗਰੀ ਤਾਪਮਾਨ ਰਿਹਾ |

ਭਾਰਤ ਦੇ ਕਈ ਇਲਾਕਿਆਂ ਵਿੱਚ ਕੜਾਕੇ ਦੀ ਗਰਮੀ ਜਾਰੀ ਹੈ। ਦੇਸ਼ ਦੇ ਕਈ ਹਿੱਸਿਆਂ ਵਿੱਚ ਅੱਤ ਦੀ ਗਰਮੀ ਅਤੇ ਗਰਮ ਹਵਾਵਾਂ ਨੇ ਜਨਜੀਵਨ ਤੇ ਗਹਿਰਾ ਅਸਰ ਪਾਇਆ ਹੈ। ਦਿੱਲੀ ਦਾ ਨਜਫਗੜ੍ਹ ਅੱਜ ਭਾਰਤ ਦਾ ਸਭ ਤੋਂ ਗਰਮ ਸ਼ਹਿਰ ਸੀ। ਇੱਥੇ 47.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ ਜਦੋਂ ਕਿ ਪੰਜਾਬ ਦੇ ਬਠਿੰਡਾ ‘ਚ 46.4 ਡਿਗਰੀ ਸੈਲਸੀਅਸ ਤਾਪਮਾਨ ਰਿਹਾ l