ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਨਹੀਂ ਰਹੇ…… ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ: 20 ਮਈ 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਸੁਖਚੈਨ ਸਿੰਘ ਸਿੱਖੀ ਪ੍ਰਚਾਰ ਦੇ ਖੇਤਰ ਵਿਚ ਸੇਵਾਵਾਂ ਨਿਭਾਅ ਰਹੇ ਸਨ, ਜਿਨ੍ਹਾ ਦੇ ਅਕਾਲ ਚਲਾਣਾ ਕਰ ਜਾਣ ‘ਤੇ ਪੰਥ ਅਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ ।ਗਿਆਨੀ ਸੁਖਚੈਨ ਸਿੰਘ ਪਿੰਡ ਚੱਬਾ ਦੇ ਰਹਿਣ ਵਾਲੇ ਸਨ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।