ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ,ਕਦੋਂ ਤੋਂ…?

ਨਿਊਜ਼ ਪੰਜਾਬ -20 ਮਈ 2024

ਪੰਜਾਬ ‘ਚ ਪੈ ਰਹੀ ਕੜਾਕੇ ਦੀ ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਫੈਸਲਾ ਵੱਧਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।

ਦੱਸ ਦੇਈਏ ਕਿ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਸ਼ਾਮ ਨੂੰ ਬਠਿੰਡਾ ਦਾ ਤਾਪਮਾਨ 46.3 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਵਿੱਚ ਇੱਕ ਹੀ ਦਿਨ ਵਿੱਚ 7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਹੈਰਾਨੀਜਨਕ ਸੀ। ਪਠਾਨਕੋਟ ਦਾ ਤਾਪਮਾਨ 45.5 ਡਿਗਰੀ, ਪਟਿਆਲਾ ਦਾ 45, ਲੁਧਿਆਣਾ ਦਾ 44.2 ਡਿਗਰੀ ਦਰਜ ਕੀਤਾ ਗਿਆ।