ਕਿਸਾਨ ਆਗੂਆਂ ਦਾ ਵੱਡਾ ਐਲਾਨ ;ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਅਗਲੀ ਰਣਨੀਤੀ ਦਾ ਐਲਾਨ ਹੋਵੇਗਾ।
ਚੰਡੀਗੜ੍ਹ : 20 ਮਈ 2024
ਚੰਡੀਗੜ੍ਹ ‘ਚ ਅੱਜ ਪ੍ਰੈੱਸ ਕਾਨਫੰਰਸ ਦੌਰਾਨ ਕਿਸਾਨ ਆਗੂਆਂ ਨੇ ਵੱਡਾ ਐਲਾਨ ਕੀਤਾ। ਉਨ੍ਹਾਂ ਸ਼ੰਭੂ ਰੇਲਵੇ ਟ੍ਰੈਕ ਤੋਂ ਅੱਜ ਹੀ ਧਰਨਾ ਚੁੱਕਣ ਦਾ ਫੈਸਲਾ ਲਿਆ ਪਰ ਸੜਕ ‘ਤੇ ਧਰਨਾ ਜਾਰੀ ਰਹੇਗਾ।ਕਿਸਾਨ ਮਜ਼ਦੂਰ ਮੋਰਚਾ ਦੇ ਸੀਨੀਅਰ ਆਗੂ ਮਨਜੀਤ ਸਿੰਘ ਘੁਮਾਣਾ ਨੇ ਦੱਸਿਆ ਕਿ ਅੱਜ ਸ਼ਾਮ ਤਕ ਸ਼ੰਭੂ ਰੇਲਵੇ ਟਰੈਕ ਖਾਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 22 ਮਈ ਨੂੰ ਮੌਜੂਦਾ ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋ ਜਾਣਗੇ, ਇਸ ਸਬੰਧ ‘ਚ ਸ਼ੰਭੂ ਨੈਸ਼ਨਲ ਹਾਈਵੇਅ ‘ਤੇ ਵੱਡਾ ਇਕੱਠ ਕੀਤਾ ਜਾਵੇਗਾ, ਜਿਸ ਵਿਚ 40 ਤੋਂ 50 ਹਜ਼ਾਰ ਕਿਸਾਨ ਸ਼ਮੂਲੀਅਤ ਕਰਨਗੇ।
ਇਸ ਦੇ ਨਾਲ ਹੀ 22 ਮਈ ਨੂੰ ਰਾਜਸਥਾਨ ਦੇ ਖਨੌਰੀ, ਡੱਬਵਾਲੀ ਤੇ ਰਤਨਪੁਰ ‘ਚ ਵੀ ਕਿਸਾਨਾਂ ਵੱਲੋਂ ਵਿਸ਼ੇਸ਼ ਸਮਾਗਮ ਕੀਤੇ ਜਾਣਗੇ। ਮੌਜੂਦਾ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਦਾ ਐਲਾਨ ਵੀ 22 ਮਈ ਨੂੰ ਕੀਤਾ ਜਾਵੇਗਾ।