ਪੰਜਾਬ ਦੇ ਸਿੱਖ ਬਲਵਿੰਦਰ ਸਿੰਘ ਬਰਤਾਨੀਆ ਦੇ ਸ਼ਹਿਰ ਸਲੋਹ ਦੇ ਮੇਅਰ ਬਣੇ।

21 ਮਈ 2024

ਬਰਤਾਨੀਆ ਦੇ ਸ਼ਹਿਰ ਸਲੋਹ ਦੇ ਪਹਿਲੇ ਸਿੱਖ ਜੋ ਕਿ ਪੰਜਾਬ ਦੇ ਜਿਲਾ ਤਰਨਤਾਰਨ ਦੇ ਜੰਮਪਲ ਬਲਵਿੰਦਰ ਸਿੰਘ ਨੇ ਮੇਅਰ ਬਣ ਕੇ ਪੰਜਾਬੀ ਭਾਈਚਾਰੇ ਦਾ ਮਾਣ ਵਧਾਇਆ ਹੈ।ਸਲੋਹ ਵਿਚ ਕੰਜ਼ਰਵੇਟਿਵ ਪਾਰਟੀ ਤੇ ਲਿਬਰਲ ਡੈਮੋਕਰੇਟਸ ਪਾਰਟੀਆਂ ਵਿਚ ਆਪਸੀ ਗਠਜੋੜ ਸਰਕਾਰ ਹੈ ਤੇ ਕੰਜ਼ਰਵੇਟਿਵ ਪਾਰਟੀ ਵਲੋਂ ਕੌਂਸਲਰ ਬਲਵਿੰਦਰ ਸਿੰਘ ਢਿੱਲੋਂ ਨੂੰ ਮੇਅਰ ਬਣਾਇਆ ਗਿਆ ਹੈ।

ਬਲਵਿੰਦਰ ਢਿੱਲੋਂ ਤਰਨਤਾਰਨ ਦੇ ਪਿੰਡ ਕੋਟ ਜਸਪਤ ਦੇ ਰਹਿਣ ਵਾਲੇ ਹਨ, ਜੋ ਕਿ ਕਰੀਬ 50 ਸਾਲ ਪਹਿਲਾਂ ਪੰਜਾਬ ਤੋਂ ਇੰਗਲੈਂਡ ਆਏ ਸਨ। ਸਲੋਹ ਦੇ ਮੇਅਰ ਦਫ਼ਤਰ ਵਿਚ ਹੋਈ ਮੇਅਰ ਚੋਣ ਦੌਰਾਨ ਕੌਂਸਲਰ ਢਿੱਲੋਂ ਨੇ ਲੇਬਰ ਦੇ ਕੌਂਸਲਰ ਡਾਰ ਨੂੰ ਹਰਾਇਆ। ਇਸ ਮੌਕੇ ਲੇਬਰ ਦੇ 18 ਕੌਂਸਲਰਾ ਵਿਚੋਂ 16 ਮੈਂਬਰ ਹੀ ਹਾਜ਼ਰ ਰਹੇ।