ਸੂਬੇ ਵਿੱਚ ਖਰੀਦ ਦੇ ਤੀਸਰੇ ਦਿਨ 148221 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਨਿਊਜ਼ ਪੰਜਾਬ
ਚੰਡੀਗੜ੍ਹ,17 ਅਪ੍ਰੈਲ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਤੀਜੇ ਦਿਨ 148221 ਮੀਟ੍ਰਿਕ ਟਨ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 145264 ਅਤੇ ਆੜ੍ਹਤੀਆਂ ਵਲੋਂ 2957 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 145264 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 35677 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 36542 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 31874 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 22171 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 10589 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 8411ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਖਰੀਦ ਦੇ ਤੀਸਰੇ ਦਿਨ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 187417 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।