ਚੋਣ ਕਮਿਸ਼ਨ ਵੱਲੋਂ ਜਲੰਧਰ ਤੇ ਲੁਧਿਆਣਾ ‘ਚ ਨਵੇਂ ਪੁਲਿਸ ਕਮਿਸ਼ਨਰ ਦੀ ਨਿਯੁਕਤੀ, ਜਾਣੋ ਕਿਸ ਨੂੰ ਸੌਂਪੀ ਗਈ ਜ਼ਿੰਮੇਵਾਰੀ…

ਲੁਧਿਆਣਾ,23 ਮਈ 2024

ਚੋਣ ਕਮਿਸ਼ਨ ਵੱਲੋਂ ਜਲੰਧਰ ਅਤੇ ਲੁਧਿਆਣਾ ‘ਚ ਨਵੇਂ ਪੁਲਸ ਕਮਿਸ਼ਨਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ‘ਚ ਰਾਹੁਲ ਐੱਸ. ਨੂੰ ਜਲੰਧਰ ਦੇ ਪੁਲਿਸ ਕਮਿਸ਼ਨਰ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ, ਜਦਕਿ ਲੁਧਿਆਣਾ ਦੀ ਕਮਾਂਡ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ ਨੂੰ ਸੌਂਪ ਦਿੱਤਾ ਗਿਆ ਹੈ।

ਰਾਹੁਲ ਐੱਸ. ਜੋ ਕਿ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਅਤੇ ਇਸ ਸਮੇਂ ਡੀਆਈਜੀ-ਕਮ-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਜੋਂ ਤਾਇਨਾਤ ਸਨ, ਨੂੰ ਹੁਣ ਜਲੰਧਰ ਦੀ ਕਮਾਨ ਸੌਂਪੀ ਗਈ ਹੈ। ਇਸੇ ਤਰ੍ਹਾਂ ਨੀਲਭ ਕਿਸ਼ੋਰ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ, ਜੋ ਪਹਿਲਾਂ ਏ.ਡੀ.ਜੀ.ਪੀ. ਐਸ.ਟੀ.ਐਫ ਸਾਹਿਬਜ਼ਾਦਾ ਅਜੀਤ ਸਿੰਘ ਨਗਰ ‘ਚ ਤਾਇਨਾਤ ਪੰਜਾਬ ਨੂੰ ਹੁਣ ਲੁਧਿਆਣਾ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।