ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਜੱਸੀ ਭਾਜਪਾ ‘ਚ ਸ਼ਾਮਲ:, ਦਿੱਲੀ ‘ਚ ਹਾਈਕਮਾਂਡ ਦੀ ਨਿਗਰਾਨੀ ਹੇਠ ਹੋਈ ਸ਼ਮੂਲੀਅਤ

23 ਮਈ 2024

ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਅੱਜ ਦਿੱਲੀ ਪੁੱਜੇ ਅਤੇ ਭਾਰਤੀ ਜਨਤਾ ਪਾਰਟੀ ਦੀ ਹਾਈਕਮਾਂਡ ਨਾਲ ਮੁਲਾਕਾਤ ਕਰਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਜੱਸੀ ਪੰਜਾਬ ਦੇ ਤਲਵੰਡੀ ਸਾਬੋ ਖੇਤਰ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਵਿੱਚੋਂ ਇੱਕ ਮੰਨੇ ਜਾਂਦੇ ਸਨ। ਉਹ ਦਿੱਲੀ ‘ਚ ਭਾਜਪਾ ‘ਚ ਸ਼ਾਮਲ ਹੋ ਗਏ। ਜੱਸੀ ਸਿਰਸਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦਾ ਕਰੀਬੀ ਸਾਥੀ ਹੈ।

ਦੱਸ ਦੇਈਏ ਕਿ ਹਰਮਿੰਦਰ ਸਿੰਘ ਜੱਸੀ ਇਸ ਤੋਂ ਪਹਿਲਾਂ ਕਾਂਗਰਸ ਦੇ ਸਰਗਰਮ ਆਗੂ ਸਨ। ਬਠਿੰਡਾ ਦੇ ਤਲਵੰਡੀ ਸਾਬੋ ਖੇਤਰ ਤੋਂ ਕਾਂਗਰਸ ਵੱਲੋਂ ਟਿਕਟ ਨਾ ਮਿਲਣ ਕਰਕੇ ਕਾਂਗਰਸ ਦੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਜੱਸੀ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।