ਸੁਖਬੀਰ ਬਾਦਲ ਨੇ ਆਪਣੇ ਜੀਜੇ ਨੂੰ ਅਕਾਲੀ ਦਲ ਚੋਂ ਕੱਢਿਆ

ਚੰਡੀਗੜ੍ਹ- 25 ਮਈ 2024

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ।ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ। ਇਹ ਫੈਸਲਾ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।