ਸ੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ:ਭਾਈ ਮਨਜੀਤ ਸਿੰਘ ਭੂਰਾ ਨੇ ਛੱਡਿਆ ਅਕਾਲੀ ਦਲ, ਦੇਣਗੇ ਅਮ੍ਰਿਤਪਾਲ ਸਿੰਘ ਦਾ ਸਾਥ ।
27 ਮਈ 2024
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਨੇ ਅੱਜ ਸਿਆਸਤ ਵਿਚ ਇਕ ਵੱਡਾ ਧਮਾਕਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ।ਭਾਈ ਮਨਜੀਤ ਸਿੰਘ ਨੇ ਕਿਹਾ ਕਿ ਉਹ ਬਾਦਲ ਪਰਿਵਾਰ ਅਤੇ ਅਕਾਲੀ ਦਲ ਤੋਂ ਅਸਤੀਫ਼ਾ ਦਿੰਦੇ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੁਣ ਸਿੱਖੀ ਸਿਧਾਂਤਾਂ ‘ਤੇ ਪੂਰਾ ਨਹੀਂ ਉਤਰ ਰਿਹਾ। ਇਸ ਦੇ ਨਾਲ ਹੀ ਭਾਈ ਮਨਜੀਤ ਸਿੰਘ ਨੇ ਖਡੂਰ ਸਾਹਿਬ ਹਲਕੇ ਸਮੇਤ ਪੰਜਾਬ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਭਾਈ ਅਮ੍ਰਿਤਪਾਲ ਸਿੰਘ, ਭਾਈ ਸਰਬਜੀਤ ਸਿੰਘ ਅਤੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਹਮਾਇਤ ਦਾ ਐਲਾਨ ਵੀ ਕੀਤਾ।
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਹਮਾਇਤ ਦੇਣ ਦੀ ਬਜਾਏ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰ ਦਿੱਤੀ ਹੈ।