ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਫਲਾਈਟ ‘ਚ ਬੰਬ ਹੋਣ ਦੀ ਸੂਚਨਾ ਕਾਰਨ ਦਹਿਸ਼ਤ ਦਾ ਮਾਹੌਲ।
ਨਵੀਂ ਦਿੱਲੀ: 28 ਮਈ 2024
ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਫਲਾਈਟ ਵਿੱਚ ਬੰਬ ਹੋਣ ਦੀ ਸੂਚਨਾ ਮਿਲਣ ਕਾਰਨ ਹੜਕੰਪ ਮਚ ਗਿਆ ਹੈ। ਜਹਾਜ਼ ਨੂੰ ਜਾਂਚ ਲਈ ਆਈਸੋਲੇਸ਼ਨ ਬੇ ‘ਤੇ ਲਿਜਾਇਆ ਗਿਆ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਵਾਬਾਜ਼ੀ ਸੁਰੱਖਿਆ ਅਤੇ ਬੰਬ ਨਿਰੋਧਕ ਟੀਮ ਫਿਲਹਾਲ ਘਟਨਾ ਵਾਲੀ ਥਾਂ ‘ਤੇ ਮੌਜੂਦ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਰਨਵੇਅ ‘ਤੇ ਹੀ ਰੋਕ ਲਿਆ ਗਿਆ ਅਤੇ ਫਲਾਈਟ ‘ਚ ਸਵਾਰ ਲੋਕਾਂ ਨੂੰ ਐਮਰਜੈਂਸੀ ਐਗਜ਼ਿਟ ਦਿੱਤੀ ਗਈ। ਸੁਰੱਖਿਆ ਕਰਮੀਆਂ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਬੰਬ ਦੀ ਸੂਚਨਾ ‘ਤੇ ਹੀ ਜਹਾਜ਼ ਨੂੰ ਖਾਲੀ ਕਰਵਾ ਲਿਆ ਗਿਆ।
ਅੱਜ ਸਵੇਰੇ 5.35 ਵਜੇ ਜਿਵੇਂ ਹੀ ਦਿੱਲੀ ਤੋਂ ਵਾਰਾਣਸੀ ਜਾ ਰਹੀ ਫਲਾਈਟ ਵਿੱਚ ਬੰਬ ਹੋਣ ਦੀ ਖ਼ਬਰ ਮਿਲੀ ਤਾਂ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਹਵਾਈ ਅੱਡਾ ਪ੍ਰਸ਼ਾਸਨ ਸਮੇਤ ਸੁਰੱਖਿਆ ਬਲਾਂ ਨੂੰ ਚੌਕਸ ਕਰ ਦਿੱਤਾ ਗਿਆ। ਯਾਤਰੀਆਂ ਨੂੰ ਫਲਾਈਟ ਤੋਂ ਜਲਦੀ ਉਤਾਰ ਦਿੱਤਾ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।ਹਾਲਾਂਕਿ ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਫਲਾਈਟ ‘ਚ ਬੰਬ ਹੈ ਜਾਂ ਨਹੀਂ ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।