ਪੰਜਾਬ ਹਰਿਆਣਾ ਹਾਈਕੋਰਟ ਨੇ CBI ਕੋਰਟ ਦੇ ਫੈਸਲੇ ਨੂੰ ਪਲਟਿਆ,ਡੇਰਾ ਮੁਖੀ ਰਾਮ ਰਹੀਮ ਕਤਲ ਕੇਸ ‘ਚੋਂ ਬਰੀ
28 ਮਈ 2024
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਮੁਖੀ ਅਤੇ ਚਾਰ ਹੋਰਾਂ ਨੂੰ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਰਣਜੀਤ ਸਿੰਘ ਕਤਲ ਕੇਸ ਵਿੱਚ ਸਾਰੇ ਪੰਜ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਇਹ ਫੈਸਲਾ ਦਿੱਤਾ ਹੈ। ਦਰਅਸਲ ਰਾਮ ਰਹੀਮ ਨੇ ਸੀਬੀਆਈ ਕੋਰਟ ਦੇ ਫੈਸਲੇ ਖਿਲਾਫ ਹਾਈਕੋਰਟ ‘ਚ ਅਪੀਲ ਕੀਤੀ ਸੀ।
2019 ਵਿੱਚ, ਸੀਬੀਆਈ ਅਦਾਲਤ ਨੇ ਰਾਮ ਰਹੀਮ ਅਤੇ ਹੋਰਾਂ ਨੂੰ ਬਲਾਤਕਾਰ ਅਤੇ ਦੋ ਕਤਲਾਂ ਵਿੱਚ ਦੋਸ਼ੀ ਠਹਿਰਾਇਆ ਸੀ। ਬਾਅਦ ਵਿੱਚ, 18 ਅਕਤੂਬਰ, 2021 ਨੂੰ, ਅਦਾਲਤ ਨੇ ਰਣਜੀਤ ਸਿੰਘ ਕਤਲ ਕੇਸ ਵਿੱਚ ਰਾਮ ਰਹੀਮ ਅਤੇ ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ।