ਪੰਜਾਬ ‘ਚ ਅੱਜ ਸਵੇਰੇ ਈਡੀ ਦਾ ਛਾਪਾ, ਕਰੋੜਾਂ ਦੀ ਨਕਦੀ ਬਰਾਮਦ

ਪੰਜਾਬ -29 ਮਈ 2024

ਨਾਜਾਇਜ਼ ਮਾਈਨਿੰਗ ਮਾਮਲੇ ‘ਚ ਪੰਜਾਬ ‘ਚ ਈ.ਡੀ. ਅੱਜ ਸਵੇਰੇ ਵੱਡੀ ਕਾਰਵਾਈ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਈ.ਡੀ. ਜਲੰਧਰ ਸਥਿਤ ਟੀਮਾਂ ਵੱਲੋਂ ਪੰਜਾਬ ਦੇ ਰੂਪਨਗਰ ਜ਼ਿਲੇ ‘ਚ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ 13 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਤਲਾਸ਼ੀ ਦੌਰਾਨ ਹੁਣ ਤੱਕ ਕੁੱਲ 3.5 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਜਦੋਂ ਕਿ ਈ.ਡੀ. ਕਾਰਵਾਈ ਜਾਰੀ ਹੈ।