ਵੋਟਰ ਕਾਰਡ ਤੋਂ ਬਿਨਾਂ ਹੋਰ ਕਿਹੜੇ 12 ਫੋਟੋ ਆਈ.ਡੀ. ਕਾਰਡ ਵੋਟਿੰਗ ਲਈ ਵਰਤੇ ਜਾ ਸਕਦੇ ਹਨ – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ

 News Punjab   

ਲੁਧਿਆਣਾ ਸੰਸਦੀ ਹਲਕੇ ਵਿੱਚ ਕੁੱਲ 17,58,614 ਵੋਟਰ ਹਨ ਜਿਨ੍ਹਾਂ ਵਿੱਚ 9,37,094 ਪੁਰਸ਼, 8,21,386 ਔਰਤਾਂ ਅਤੇ 134 ਟਰਾਂਸਜੈਂਡਰ ਅਤੇ 66 ਵਿਦੇਸ਼ੀ ਵੋਟਰ ਸ਼ਾਮਲ ਹਨ।

ਨਿਊਜ਼ ਪੰਜਾਬ

ਲੁਧਿਆਣਾ, 30 ਮਈ  – ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਵੋਟਰਾਂ ਨੂੰ 1 ਜੂਨ ਨੂੰ ਬਿਨਾਂ ਕਿਸੇ ਡਰ ਭੈਅ ਦੇ ਉਤਸ਼ਾਹ ਨਾਲ ਆਪਣੀ ਵੋਟ ਪਾਉਣ ਦੀ ਵੀ ਅਪੀਲ ਕੀਤੀ।ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਭਾਰਤ ਨੇ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਐਪਿਕ ਜਾਂ 12 ਵਿਕਲਪਿਕ ਪਛਾਣ ਦਸਤਾਵੇਜ਼ਾਂ ਦੀ ਵਰਤੋਂ ਕਰਨ ਦੀ ਆਗਿਆ ਦਿੱਤੀ ਹੈ।

ਵੋਟਰਾਂ ਅਤੇ ਸਟਾਫ਼ ਨੂੰ ਇਲੈਕਟੋਰਲ ਫੋਟੋ ਸ਼ਨਾਖਤੀ ਕਾਰਡ (ਐਪਿਕ) ਅਤੇ 12 ਵਿਕਲਪਿਕ ਦਸਤਾਵੇਜ਼ਾਂ ਬਾਰੇ ਜਾਗਰੂਕ ਕਰਨ ਲਈ, ਜੋ ਕਿ ਵੋਟਿੰਗ ਵਾਲੇ ਦਿਨ (1 ਜੂਨ) ਨੂੰ ਆਪਣੀ ਵੋਟ ਪਾਉਣ ਲਈ ਵਰਤੇ ਜਾ ਸਕਦੇ ਹਨ,

ਐਪਿਕ, ਜਿਸਨੂੰ ਵੋਟਰ ਕਾਰਡ ਵਜੋਂ ਜਾਣਿਆ ਜਾਂਦਾ ਹੈ, ਤੋਂ ਇਲਾਵਾ, ਭਾਰਤ ਦੇ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਹੋਰ 12 ਵਿਕਲਪਿਕ ਪਛਾਣ ਪੱਤਰਾਂ ਵਿੱਚ ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਿਟੇਡ ਕੰਪਨੀਆਂ ਦੁਆਰਾ ਕਰਮਚਾਰੀਆਂ ਨੂੰ ਜਾਰੀ ਕੀਤਾ ਫੋਟੋ ਵਾਲਾ ਸੇਵਾ ਪਛਾਣ ਪੱਤਰ, ਬੈਂਕ/ਡਾਕਘਰ ਦੁਆਰਾ ਜਾਰੀ ਕੀਤੀ ਫੋਟੋ ਲੱਗੀ ਪਾਸਬੁੱਕ, ਪੈਨ ਕਾਰਡ, ਐਨ.ਪੀ.ਆਰ. ਤਹਿਤ ਆਰ.ਜੀ.ਆਈ. ਦੁਆਰਾ ਜਾਰੀ ਸਮਾਰਟ ਕਾਰਡ, ਮਨਰੇਗਾ ਕਾਰਡ, ਲੇਬਰ ਮੰਤਰਾਲੇ ਦੁਆਰਾ ਜਾਰੀ ਕੀਤਾ ਗਿਆ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਫੋਟੋ ਸਮੇਤ ਪੈਨਸ਼ਨ ਦਸਤਾਵੇਜ਼, ਐਮ.ਪੀ/ਐਮ.ਐਲ.ਏ/ਐਮ.ਐਲ.ਸੀ. ਦੁਆਰਾ ਜਾਰੀ ਕੀਤੇ ਪਛਾਣ ਪੱਤਰ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, ਭਾਰਤ ਸਰਕਾਰ ਦੁਆਰਾ ਜਾਰੀ ਯੂ.ਡੀ.ਆਈ.ਡੀ. ਕਾਰਡ ਅਤੇ ਆਧਾਰ ਕਾਰਡ ਸ਼ਾਮਲ ਹਨ।

ਲੁਧਿਆਣਾ ਸੰਸਦੀ ਹਲਕੇ ਵਿੱਚ 1843 ਪੋਲਿੰਗ ਬੂਥਾਂ ‘ਤੇ ਪੋਲਿੰਗ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਅਤੇ ਇਹ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਆਖਰੀ ਵੋਟਰ (ਪੋਲਿੰਗ ਸਟੇਸ਼ਨ ਦੇ ਅੰਦਰ) ਆਪਣੀ ਵੋਟ ਨਹੀਂ ਪਾ ਦਿੰਦਾ।

ਲੁਧਿਆਣਾ ਸੰਸਦੀ ਹਲਕੇ ਵਿੱਚ ਕੁੱਲ 17,58,614 ਵੋਟਰ ਹਨ ਜਿਨ੍ਹਾਂ ਵਿੱਚ 9,37,094 ਪੁਰਸ਼, 8,21,386 ਔਰਤਾਂ ਅਤੇ 134 ਟਰਾਂਸਜੈਂਡਰ ਅਤੇ 66 ਵਿਦੇਸ਼ੀ ਵੋਟਰ ਸ਼ਾਮਲ ਹਨ।

ਪੂਰੇ ਜ਼ਿਲ੍ਹੇ ਲਈ ਕੁੱਲ ਵੋਟਰ 26,94,622 ਹਨ ਜਿਨ੍ਹਾਂ ਵਿੱਚ 14,35,624 ਪੁਰਸ਼, 12,58,847 ਔਰਤਾਂ, 151 ਟਰਾਂਸਜੈਂਂਡਰ ਅਤੇ 94 ਵਿਦੇਸ਼ੀ ਵੋਟਰ ਸ਼ਾਮਲ ਹਨ। ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਲਾਈਵ ਵੈਬਕਾਸਟਿੰਗ ਦੀ ਸਹੂਲਤ ਹੋਵੇਗੀ। ਪੋਲਿੰਗ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਾਪਿਤ ਵਿਸ਼ੇਸ਼ ਕਮਾਂਡ ਕੰਟਰੋਲ ਸੈਂਟਰ ਤੋਂ ਲਾਈਵ ਦੇਖਿਆ ਜਾਵੇਗਾ।