ਪੁਲਿਸ ਅਧਿਕਾਰੀ ਅਨਿਲ ਕੋਹਲੀ ਦੀ ਮ੍ਰਿਤਕ ਦੇਹ ਦਾ ਪੂਰੇ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ

——-

ਲੁਧਿਆਣਾ, 18 ਅਪ੍ਰੈਲ ( ਨਿਊਜ਼ ਪੰਜਾਬ )-ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਕਾਰਨ ਸਦੀਵੀ ਵਿਛੋੜਾ ਦੇ ਗਏ ਪੁਲਿਸ ਅਧਿਕਾਰੀ ਸ੍ਰੀ ਅਨਿਲ ਕੋਹਲੀ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕਰਦਿਆਂ ਲੁਧਿਆਣਾ ਪੁਲਿਸ ਦੇ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ ਨੇ ਇਸ ਘਾਟੇ ਨੂੰ ਪੰਜਾਬ ਪੁਲਿਸ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ। ਇਸ ਦੌਰਾਨ ਸਵਰਗੀ ਅਨਿਲ ਕੋਹਲੀ ਦੀ ਮ੍ਰਿਤਕ ਦੇਹ ਦਾ ਪੂਰੇ ਸਰਕਾਰੀ ਸਨਮਾਨ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ।
ਅੰਤਿਮ ਸਸਕਾਰ ਮੌਕੇ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ, ਲੁਧਿਆਣਾ (ਪੂਰਬੀ) ਦੇ ਵਿਧਾਇਕ ਸ੍ਰੀ ਸੰਜੇ ਤਲਵਾੜ, ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਹੋਰ ਕਈ ਅਧਿਕਾਰੀ ਅਤੇ ਮੁਲਾਜ਼ਮ ਹਾਜ਼ਰ ਸਨ। ਸ੍ਰ. ਰਵਨੀਤ ਸਿੰਘ ਬਿੱਟੂ, ਸ੍ਰੀ ਤਲਵਾੜ ਅਤੇ ਹੋਰਾਂ ਨੇ ਸ੍ਰੀ ਕੋਹਲੀ ਦੇ ਦੇਹਾਂਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ।
ਸ੍ਰੀ ਕੋਹਲੀ ਦੇ ਅਕਾਲ ਚਲਾਣੇ ਦੀ ਖ਼ਬਰ ਮੀਡੀਆ ਨਾਲ ਸਾਂਝੀ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਸ੍ਰੀ ਕੋਹਲੀ ਇੱਕ ਇਮਾਨਦਾਰ ਅਤੇ ਦ੍ਰਿੜਤਾ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ ਅਧਿਕਾਰੀ ਵਜੋਂ ਜਾਣੇ ਜਾਂਦੇ ਸਨ। ਇਸ ਬਿਮਾਰੀ ਦੇ ਚੱਲਦਿਆਂ ਉਨ•ਾਂ ਨੂੰ ਜੋ ਵੀ ਡਿਊਟੀ ਸੌਂਪੀ ਗਈ, ਉਹ ਉਨ•ਾਂ ਪੂਰੀ ਸ਼ਿੱਦਤ ਨਾਲ ਪੂਰੀ ਕੀਤੀ।
ਉਨ•ਾਂ ਲੁਧਿਆਣਾ ਪੁਲਿਸ ਦੇ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਕੋਹਲੀ ਦੀ ਇਸ ਸ਼ਹੀਦੀ ਨੂੰ ਆਪਣੇ ਜ਼ਿਹਨ ਵਿੱਚ ਰੱਖਣ ਅਤੇ ਇਸ ਲੜਾਈ ਨੂੰ ਜਿੱਤਣ ਲਈ ਹੋਰ ਤਕੜੇ ਹੋ ਕੇ ਕੰਮ ਕਰਨ। ਉਨ•ਾਂ ਕਿਹਾ ਪੰਜਾਬ ਪੁਲਿਸ ਆਪਣੀ ਬਹਾਦਰੀ ਲਈ ਜਾਣੀ ਜਾਂਦੀ ਹੈ। ਉਨ•ਾਂ ਕਿਹਾ ਕਿ ਉਨ•ਾਂ ਨੂੰ ਲੁਧਿਆਣਾ ਪੁਲਿਸ ‘ਤੇ ਪੂਰਾ ਮਾਣ ਹੈ।
ਉਨ•ਾਂ ਇਹ ਵੀ ਅਪੀਲ ਕੀਤੀ ਕਿ ਇਸ ਸਥਿਤੀ ਵਿੱਚ ਡਿਊਟੀ ਕਰਦਿਆਂ ਅਧਿਕਾਰੀ ਅਤੇ ਮੁਲਾਜ਼ਮ ਨਿੱਜੀ ਸਿਹਤ ਸੰਭਾਲ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ। ਡਿਊਟੀ ਦੌਰਾਨ ਸਮਾਜਿਕ ਦੂਰੀ, ਹੱਥਾਂ ਨੂੰ ਵਾਰ-ਵਾਰ ਧੋਣਾ, ਸੈਨੀਟਾਈਜ਼ਰ ਅਤੇ ਮਾਸਕ ਦੀ ਵਰਤੋਂ ਆਦਿ ਯਕੀਨੀ ਤੌਰ ‘ਤੇ ਕੀਤੀ ਜਾਵੇ।