ਲੋਕ ਸਭਾ ਚੋਣਾਂ ਤੋਂ ਬਾਅਦ ਦੁੱਧ ਦੇ ਰੇਟ ਵਿੱਚ ਵਾਧਾ, ਅਮੂਲ ਤੋਂ ਬਾਅਦ ਮਦਰ ਡੇਅਰੀ ਨੇ ਵੀ ਕੀਤਾ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ।ਜਾਣੋ ਨਵੀਆ ਕੀਮਤਾਂ………
3 ਜੂਨ 2024
ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਦੇਸ਼ ਦੀਆਂ ਦੋ ਵੱਡੀਆਂ ਦੁੱਧ ਉਤਪਾਦਕ ਕੰਪਨੀਆਂ ਨੇ ਆਪਣੇ ਉਤਪਾਦਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਪਹਿਲਾਂ ਅਮੂਲ ਨੇ ਦੁੱਧ ਦੀ ਕੀਮਤ ਦੋ ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਸੀ। ਇਸ ਤੋਂ ਠੀਕ 12 ਘੰਟੇ ਬਾਅਦ ਮਦਰ ਡੇਅਰੀ ਨੇ ਦਿੱਲੀ-ਐੱਨਸੀਆਰ ਬਾਜ਼ਾਰ ‘ਚ ਦੁੱਧ ਦੀਆਂ ਕੀਮਤਾਂ ‘ਚ ਵਾਧੇ ਦਾ ਐਲਾਨ ਕੀਤਾ ਹੈ।
ਕੰਪਨੀ ਨੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਦਾ ਕਾਰਨ ਪਿਛਲੇ 15 ਮਹੀਨਿਆਂ ‘ਚ ਲਾਗਤਾਂ ‘ਚ ਵਾਧਾ ਦੱਸਿਆ ਜਾ ਰਿਹਾ ਹੈ। ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (NCR) ਦੇ ਨਾਲ-ਨਾਲ ਹੋਰ ਬਾਜ਼ਾਰਾਂ ‘ਚ ਸੋਮਵਾਰ ਯਾਨੀ 3 ਜੂਨ ਤੋਂ ਹਰ ਤਰ੍ਹਾਂ ਦੇ ਦੁੱਧ ਦੀਆਂ ਕੀਮਤਾਂ ‘ਚ ਵਾਧਾ ਲਾਗੂ ਹੋ ਗਿਆ ਹੈ। ਕੰਪਨੀ ਨੇ ਆਖਰੀ ਵਾਰ ਫਰਵਰੀ 2023 ਵਿੱਚ ਆਪਣੇ ਤਰਲ ਦੁੱਧ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਸੀ।
ਮਦਰ ਡੇਅਰੀ ਦਾ ਫੁੱਲ ਕਰੀਮ ਦੁੱਧ ਹੁਣ 68 ਰੁਪਏ ਪ੍ਰਤੀ ਲੀਟਰ, ਟੋਨਡ ਦੁੱਧ 56 ਰੁਪਏ ਅਤੇ ਡਬਲ ਟਨ ਦੁੱਧ 50 ਰੁਪਏ ਪ੍ਰਤੀ ਲੀਟਰ ਵਿੱਚ ਉਪਲਬਧ ਹੋਵੇਗਾ। ਮੱਝ ਦੇ ਦੁੱਧ ਦੀ ਕੀਮਤ 72 ਰੁਪਏ ਪ੍ਰਤੀ ਲੀਟਰ ਅਤੇ ਗਾਂ ਦੇ ਦੁੱਧ ਦੀ ਕੀਮਤ 58 ਰੁਪਏ ਪ੍ਰਤੀ ਲੀਟਰ ਹੋਵੇਗੀ। ਟੋਕਨ ਦੁੱਧ (ਬਲਕ ਦੁੱਧ) 54 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵੇਚਿਆ ਜਾਵੇਗਾ।
ਦੁੱਧ ਦੀ ਸੰਚਾਲਨ ਅਤੇ ਉਤਪਾਦਨ ਦੀ ਕੁੱਲ ਲਾਗਤ ਵਿੱਚ ਵਾਧੇ ਦੇ ਮੱਦੇਨਜ਼ਰ, ਸੋਮਵਾਰ ਤੋਂ ਅਮੂਲ ਦੁੱਧ ਦੀਆਂ ਸਾਰੀਆਂ ਕਿਸਮਾਂ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਦੇਸ਼ ਭਰ ਦੇ ਸਾਰੇ ਬਾਜ਼ਾਰਾਂ ‘ਚ ਅਮੂਲ ਦੁੱਧ ਦੇ ਪਾਊਚ ਦੀ ਕੀਮਤ 2 ਰੁਪਏ ਪ੍ਰਤੀ ਲੀਟਰ ਵਧ ਜਾਵੇਗੀ।