ਲੋਕ ਸਭਾ ਚੋਣਾਂ 2024: ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਤੋਂ ਸ਼ੁਰੂ, ਦੇਖੋ ਕਿਸ ਦੀ ਚਮਕੇਗੀ ਕਿਸਮਤ
ਲੋਕ ਸਭਾ ਚੋਣਾਂ,4 ਜੂਨ 2024
ਲੋਕ ਸਭਾ ਚੋਣਾਂ 2024 ਦੀ ਲੰਬੀ ਪ੍ਰਕਿਰਿਆ ਤੋਂ ਬਾਅਦ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ ਅਨੁਸਾਰ, 543 ਲੋਕ ਸਭਾ ਸੀਟਾਂ ਵਿੱਚੋਂ 542 ਲਈ ਵੋਟਾਂ ਦੀ ਗਿਣਤੀ ਮੰਗਲਵਾਰ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 5 ਪਾਰਟੀਆ ਮੁਕਾਬਲੇ ਵਿਚ ਹੋਣ ਕਰਕੇ ਮੁਕਾਬਲਾ ਦਿਲਚਪਸ ਹੋ ਗਿਆ ਹੈ।ਸੂਬੇ ਵਿੱਚ ਭਾਜਪਾ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਤੇ ਬਸਪਾ ਆਪਣੀ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ। ਇਸ ਦੇ ਨਾਲ ਹੀ, ਹਰੇਕ ਜ਼ਿਲ੍ਹੇ ਵਿੱਚ, ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ 450 ਤੋਂ ਵੱਧ ਪੁਲਿਸ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਹਰੇਕ ਗਿਣਤੀ ਕੇਂਦਰ ‘ਤੇ ਸੁਪਰਵਾਈਜ਼ਰ, ਮਾਈਕ੍ਰੋ ਅਬਜ਼ਰਵਰ ਅਤੇ ਸਹਾਇਕ ਸਟਾਫ਼ ਮੌਜੂਦ ਹੋਵੇਗਾ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਨਾ ਹੋਵੇ। ਉਮੀਦ ਹੈ ਕਿ ਦੁਪਹਿਰ ਤੱਕ ਚੋਣ ਨਤੀਜੇ ਸਪੱਸ਼ਟ ਹੋ ਜਾਣਗੇ।