ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਆਪਣੇ ਆਪ ਨੂੰ ਕੀਤਾ ਏਕਾਂਤਵਾਸ -” ਪ੍ਰਸਾਸ਼ਕੀ ਕੰਮ ਜਾਰੀ ਰੱਖਾਂਗਾ “
ਲੋਕ ਹਿੱਤ ਵਿੱਚ ਜਨਤਕ ਮੇਲ-ਜੋਲ ਘਟਾਇਆ” -ਲੋਕਾਂ ਨੂੰ ਵੀ ਆਪਸੀ ਸੰਪਰਕ ਘਟਾਉਣ ਦੀ ਹਦਾਇਤ
ਲੁਧਿਆਣਾ , 18 ਅਪ੍ਰੈਲ ( ਨਿਊਜ਼ ਪੰਜਾਬ ) ਲੁਧਿਆਣਾ ਵਿੱਚ ਪੁਲਿਸ ਅਧਿਕਾਰੀ ਅਨਿਲ ਕੋਹਲੀ ਦੀ ਮੌਤ ਤੋਂ ਬਾਅਦ ਕਈ ਹੋਰ ਅਧਿਕਾਰੀਆਂ ਦਾ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਜਾਣ ਕਾਰਨ ਗੰਭੀਰ ਹੁੰਦੀ ਸਥਿਤੀ ਦੌਰਾਨ ਜਿਲਾ ਮਜਿਸਟਰੇਟ ਅਤੇ ਡਿਪਟੀ ਕਮਿਸ਼ਨਰ ਪ੍ਰਦੀਪ ਅੱਗਰਵਾਲ ਨੇ ਆਪਣੇ ਆਪ ਨੂੰ 14 ਦਿਨ ਲਈ ਇਕਾਂਤਵਾਸ ਵਿੱਚ ਰੱਖਣ ਦਾ ਫੈਸਲਾ ਕੀਤਾ ਹੈ | ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਦੇ ਦਿਨੋਂ ਦਿਨ ਵਧਦੇ ਪ੍ਰਕੋਪ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ•ਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਲੋਕ ਹਿੱਤ ਵਿੱਚ ਆਪਣੇ ਆਪ ਨੂੰ ਏਕਾਂਤਵਾਸ ਵਿੱਚ ਪਾ ਲਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਸਪੱਸ਼ਟ ਕੀਤਾ ਕਿ ਮੌਜੂਦਾ ਸਮੇਂ ਪੈਦਾ ਹੋਏ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਆਮ ਲੋਕਾਂ ਨੂੰ ਵੀ ਆਪਣੇ ਆਪ ਨੂੰ ਘਰਾਂ ਦੇ ਅੰਦਰ ਬੰਦ ਕਰਕੇ ਹੀ ਰੱਖਣਾ ਚਾਹੀਦਾ ਹੈ। ਉਨ•ਾਂ ਸਪੱਸ਼ਟ ਕੀਤਾ ਕਿ ਉਨ•ਾਂ ਨੇ ਲੋਕ ਹਿੱਤ ਵਿੱਚ ਆਪਣੇ ਆਪ ਨੂੰ ਏਕਾਂਤਵਾਸ ਵਿੱਚ ਪਾਇਆ ਹੈ, ਜਿਸ ਦੌਰਾਨ ਉਹ ਜਨਤਕ ਮੇਲ-ਜੋਲ ਨਹੀਂ ਕਰਨਗੇ।
ਉਨ•ਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ•ਾ ਲੁਧਿਆਣਾ ਵਿੱਚ ਪ੍ਰਸਾਸ਼ਕੀ ਕਾਰਜਾਂ ਨੂੰ ਉਹ ਪਹਿਲਾਂ ਦੀ ਤਰ•ਾਂ ਦੀ ਹੀ ਦੇਖਣਗੇ। ਉਨ•ਾਂ ਭਰੋਸਾ ਪ੍ਰਗਟਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਅਤੇ ਪ੍ਰਸਾਸ਼ਨ ਇਸ ਕੋਰੋਨਾ ਵਾਇਰਸ (ਕੋਵਿਡ 19) ਖ਼ਿਲਾਫ਼ ਲੜਾਈ ਵਿੱਚ ਜ਼ਰੂਰ ਜਿੱਤ ਪ੍ਰਾਪਤ ਕਰਨਗੇ। ਉਨ•ਾਂ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ।