ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਕਾਰਨ ਏ.ਸੀ.ਪੀ. ਅਨਿਲ ਕੋਹਲੀ ਅਤੇ ਕਾਨੂੰਗੋ ਗੁਰਮੇਲ ਸਿੰਘ ਦੀ ਹੋਈ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

-ਕੋਰੋਨਾ ਜੰਗ ਦੇ ਦੋਹਾਂ ਯੋਧਿਆਂ ਦੇ ਵਾਰਸਾਂ ਲਈ 50-50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਕੀਤਾ ਐਲਾਨ

ਲੁਧਿਆਣਾ, 18 ਅਪਰੈਲ ( ਨਿਊਜ਼ ਪੰਜਾਬ )-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਏ.ਸੀ.ਪੀ. ਉਤਰੀ ਲੁਧਿਆਣਾ ਅਨਿਲ ਕੋਹਲੀ ਅਤੇ ਕਾਨੂੰਗੋ ਗੁਰਮੇਲ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਹ ਦੋਵੇਂ ਅਧਿਕਾਰੀ ਕੋਵਿਡ-19 ਤੋਂ ਪੀੜਤ ਸਨ।
ਮੁੱਖ ਮੰਤਰੀ ਨੇ ਦੋਵਾਂ ਅਧਿਕਾਰੀਆਂ ਦੇ ਵਾਰਸਾਂ ਨੂੰ 50-50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ ਅਤੇ ਨਾਲ ਹੀ ਕਿਹਾ ਕਿ ਕੋਰੋਨਾਵਾਇਰਸ ਕਰਕੇ ਕਿਸੇ ਵੀ ਅਧਿਕਾਰੀ ਦੀ ਡਿਊਟੀ ਦੌਰਾਨ ਮੌਤ ਹੋਣ ‘ਤੇ ਉਸਦੇ ਮੈਂਬਰਾਂ ਨੂੰ ਇੰਨੀ ਹੀ ਰਾਸ਼ੀ ਅਦਾ ਕੀਤੀ ਜਾਵੇਗੀ।
ਉਨ•ਾਂ ਟਵੀਟ ਕਰਦਿਆਂ ਕਿਹਾ, ”“ਕੋਵਿਡ-19 ਕਰਕੇ ਆਪਣੇ ਦੋ ਅਧਿਕਾਰੀਆਂ ਨੂੰ ਗੁਆਉਣ ਦਾ ਗਹਿਰਾ ਦੁੱਖ ਹੋਇਆ। ਇਨ•ਾਂ ਅਧਿਕਾਰੀਆਂ ਦੇ ਵਾਰਸਾਂ ਨੂੰ 50 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਫੈਸਲਾ ਕੀਤਾ ਹੈ। ਮੈਂ ਅਰਦਾਸ ਕਰਦਾ ਹਾਂ ਕਿ ਅਜਿਹੀ ਕੋਈ ਘਟਨਾ ਨਾ ਵਾਪਰੇ ਪਰ ਜੇ ਅਜਿਹਾ ਹੁੰਦਾ ਹੈ ਤਾਂ ਸੂਬਾ ਸਰਕਾਰ ਵੱਲੋਂ ਕੋਵਿਡ-19 ਕ ਡਿਊਟੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਅਧਿਕਾਰੀਆਂ ਦੇ ਵਾਰਸਾਂ ਨੂੰ 50 ਲੱਖ ਰੁਪਏ ਦਿੱਤੇ ਜਾਣਗੇ।”
ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਏ.ਸੀ.ਪੀ. ਨੂੰ ਇੱਕ ਦਲੇਰ ਅਧਿਕਾਰੀ ਵਜੋਂ ਯਾਦ ਕੀਤਾ, ਜਿਨ•ਾਂ ਨੇ ਹਮੇਸ਼ਾ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਾਰ ਵਚਨਬੱਧਤਾ ਨਾਲ ਆਪਣੇ ਫ਼ਰਜ਼ ਨਿਭਾਏ। ਪੰਜਾਬ ਪੁਲਿਸ ਫੋਰਸ ਵਿਚ ਉਨ•ਾਂ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਯਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਕੋਹਲੀ ਨੌਜਵਾਨ ਅਧਿਕਾਰੀਆਂ ਲਈ ਪ੍ਰੇਰਣਾ ਬਣੇ ਰਹਿਣਗੇ। ਏ.ਸੀ.ਪੀ. ਅਨਿਲ ਕੋਹਲੀ ਨੇ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿਖੇ ਆਖ਼ਰੀ ਸਾਹ ਲਿਆ ਜਿਨ•ਾਂ ਦੀ ਅੱਜ ਦੁਪਿਹਰ ਕੋਵਿਡ-19 ਕਰਕੇ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ।
ਇਸ ਦੌਰਾਨ ਇੱਕ ਟਵੀਟ ਵਿੱਚ ਕੈਪਟਨ ਅਮਰਿੰਦਰ ਨੇ ਕਿਹਾ, ”ਇਹ ਦੱਸਦਿਆਂ ਦੁੱਖ ਹੋ ਰਿਹਾ ਹੈ ਕਿ ਅਸੀਂ ਕੋਵਿਡ-19 ਕਰਕੇ ਕੱਲ• ਗੁਰਮੇਲ ਸਿੰਘ ਕਾਨੂੰਗੋ ਅਤੇ ਅੱਜ ਲੁਧਿਆਣਾ ਵਿਖੇ ਏ.ਸੀ.ਪੀ. ਅਨਿਲ ਕੋਹਲੀ ਨੂੰ ਗੁਆ ਦਿੱਤਾ ਹੈ। ਸੰਕਟ ਦੀ ਇਸ ਘੜੀ ਵਿੱਚ ਸਾਡੇ ਕੋਰੋਨਾ ਜੰਗ ਦੇ ਯੋਧਿਆਂ ਨੂੰ ਗੁਆਉਣਾ ਸੂਬੇ ਲਈ ਇੱਕ ਵੱਡਾ ਨੁਕਸਾਨ ਹੈ। ਮੈਂ ਇਸ ਦੁੱਖ ਦੀ ਘੜੀ ਵਿੱਚ ਉਨ•ਾਂ ਦੇ ਪਰਿਵਾਰਾਂ ਨਾਲ ਸ਼ਰੀਕ ਹਾਂ ਅਤੇ ਭਰੋਸਾ ਦਿੰਦਾ ਹਾਂ ਕਿ ਪੰਜਾਬ ਉਨ•ਾਂ ਨਾਲ ਖੜ•ਾ ਹੈ।”
ਏ.ਸੀ.ਪੀ. ਕੋਹਲੀ ਦੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ ਏ.ਸੀ.ਪੀ.ਅਨਿਲ ਕੋਹਲੀ ਦੇ ਦੇਹਾਂਤ ਨਾਲ ਪੰਜਾਬ ਪੁਲਿਸ ਨੇ ਇਕ ਦਲੇਰ ਅਤੇ ਜੋਸ਼ੀਲਾ ਅਧਿਕਾਰੀ ਖੋਹ ਦਿੱਤਾ ਹੈ।
ਪਰਿਵਾਰਕ ਸੂਤਰਾਂ ਅਨੁਸਾਰ ਸ੍ਰੀ ਕੋਹਲੀ ਦਾ ਅੰਤਿਮ ਸੰਸਕਾਰ ਉਨ•ਾਂ ਦੇ ਬੇਟੇ ਪਾਰਸ ਕੋਹਲੀ ਨੇ ਲੁਧਿਆਣਾ ਦੇ ਗੈਸ ਸ਼ਮਸ਼ਾਨਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ। ਉਨ••ਾਂ ਦੇ ਸਸਕਾਰ ਵਿੱਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਤੋਂ ਇਲਾਵਾ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਲੁਧਿਆਣਾ ਦੇ ਹੋਰ ਕਈ ਚੁਣੇ ਹੋਏ ਨੁਮਾਇੰਦੇ ਅਤੇ ਪਤਵੰਤੇ ਸੱਜਣ ਹਾਜ਼ਰ ਸਨ।
ਜਲੰਧਰ ਵਿਚ ਜੰਮੇ-ਪਲੇ ਅਨਿਲ ਕੋਹਲੀ (38/ਪੀਆਰ) ਸਾਲ 1989 ਵਿਚ ਬੀ.ਏ. ਕਰਨ ਤੋਂ ਬਾਅਦ 19 ਫਰਵਰੀ 1990 ਨੂੰ ਜ਼ਿਲ•ਾ ਪਟਿਆਲਾ ਵਿਚ ਪੰਜਾਬ ਪੁਲਿਸ ਵਿਚ ਸਹਾਇਕ ਸਬ ਇੰਸਪੈਕਟਰ ਵਜੋਂ ਭਰਤੀ ਹੋਏ, ਜਦੋਂ ਅਤਿਵਾਦ ਸਿਖਰਾਂ ‘ਤੇ ਸੀ। ਉਨ•ਾਂ ਆਪਣੀ ਮੁੱਢਲੀ ਸਿਖਲਾਈ 1990-91 ਦੌਰਾਨ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਪੂਰੀ ਕੀਤੀ।
ਆਪਣੇ ਸ਼ੁਰੂਆਤੀ ਸੇਵਾ ਕਾਲ ਦੌਰਾਨ ਉਨ•ਾਂ ਅਤਿਵਾਦ ਵਿਰੁੱਧ ਬਹਾਦਰੀ ਨਾਲ ਜੰਗ ਲੜੀ। ਉਨ•ਾਂ ਸਬ ਇੰਸਪੈਕਟਰ ਅਤੇ ਇੰਸਪੈਕਟਰ ਵਜੋਂ ਤਰੱਕੀ ਮਿਲਣ ਤੋਂ ਬਾਅਦ ਸੂਬੇ ਭਰ ਦੇ ਕਈ ਪ੍ਰਮੁੱਖ ਥਾਣਿਆਂ ਵਿੱਚ ਐਸ.ਐਚ.ਓ. ਵਜੋਂ ਸੇਵਾ ਨਿਭਾਈ। ਸ੍ਰੀ ਕੋਹਲੀ ਦਾ 30 ਸਾਲ ਤੋਂ ਵੱਧ ਦਾ ਬੇਮਿਸਾਲ ਪੁਲਿਸ ਕਰੀਅਰ ਸੀ ਜਿਸ ਦੌਰਾਨ ਉਨ•ਾਂ ਆਪਣੀ ਸਖਤ ਮਿਹਨਤ ਅਤੇ ਜੋਸ਼ ਸਦਕਾ ਬਹੁਤ ਸਾਰੇ ਪ੍ਰਸੰਸਾ ਪੱਤਰ ਪ੍ਰਾਪਤ ਕੀਤੇ। ਉਨ•ਾਂ ਨੂੰ 29 ਅਪਰੈਲ, 2016 ਨੂੰ ਡੀ.ਐਸ.ਪੀ. ਵਜੋਂ ਤਰੱਕੀ ਮਿਲੀ ਅਤੇ ਉਨ•ਾਂ ਜ਼ਿਲ•ਾ ਖੰਨਾ, ਫਿਰੋਜ਼ਪੁਰ, ਪਟਿਆਲਾ, ਫਤਿਹਗੜ• ਸਾਹਿਬ, ਐਸ.ਬੀ.ਐਸ. ਨਗਰ, ਹੁਸ਼ਿਆਰਪੁਰ ਅਤੇ ਲੁਧਿਆਣਾ ਸ਼ਹਿਰ ਵਿੱਚ ਡੀਐਸਪੀ ਵਜੋਂ ਸੇਵਾ ਨਿਭਾਈ।