ਪ੍ਰਧਾਨ ਮੰਤਰੀ ਮੋਦੀ ਨੇ ਮੰਤਰੀ ਮੰਡਲ ਸਮੇਤ ਦਿੱਤਾ ਅਸਤੀਫ਼ਾ
ਨਿਊਜ਼ ਪੰਜਾਬ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫ਼ਾਰਸ਼ ਕੀਤੀ ਗਈ।ਜਿਸ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਵੀਕਾਰ ਕਰ ਲਿਆ
ਮੌਜੂਦਾ 17ਵੀਂ ਲੋਕ ਸਭਾ ਦਾ ਕਾਰਜਕਾਲ 16 ਜੂਨ ਨੂੰ ਖਤਮ ਹੋ ਰਿਹਾ ਸੀ। ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਭਵਨ ਪਹੁੰਚੇ ਅਤੇ ਲੋਕ ਸਭਾ ਭੰਗ ਕਰਨ ਦੀ ਸਿਫਾਰਿਸ਼ ਕਰਦੇ ਹੋਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੇ ਅਤੇ ਹੋਰ ਮੰਤਰੀਆਂ ਦੇ ਅਸਤੀਫੇ ਸੌਂਪ ਦਿੱਤੇ। ਜਿਸ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਵੀਕਾਰ ਕਰ ਲਿਆ। ਰਾਸ਼ਟਰਪਤੀ ਨੇ ਨਰਿੰਦਰ ਮੋਦੀ ਨੂੰ ਅਗਲੀ ਸਰਕਾਰ ਦੇ ਗਠਨ ਤੱਕ ਕਾਰਜਕਾਰੀ ਪ੍ਰਧਾਨ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਦੀ ਵੀ ਅਪੀਲ ਕੀਤੀ।