ਨਵੀਂ ਸਰਕਾਰ – ਇਸ ਹਫ਼ਤੇ ਦੇ ਕਿਹੜੇ ਦਿਨ ਮੋਦੀ ਚੁੱਕਣਗੇ ਪ੍ਰਧਾਨ ਮੰਤਰੀ ਦੀ ਸਹੁੰ – ਹੋਇਆ ਫੈਂਸਲਾ

ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ

ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲੋਕ ਸਭਾ ਚੋਣ ਨਤੀਜਿਆਂ ਅਤੇ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਦੇ ਸਦਨ ਵਿੱਚ ਬਹੁਮਤ ਹਾਸਲ ਕਰਨ ਤੋਂ ਬਾਅਦ ਸੰਭਾਵਿਤ ਸਰਕਾਰ ਦੇ ਗਠਨ ਬਾਰੇ ਚਰਚਾ ਕੀਤੀ ਗਈ। ਮੀਟਿੰਗ ਸਵੇਰੇ 11.30 ਵਜੇ ਪ੍ਰਧਾਨ ਮੰਤਰੀ ਨਿਵਾਸ ‘ਤੇ ਸ਼ੁਰੂ ਹੋਈ ਸੀ । ਇਸ ਮੀਟਿੰਗ ਤੋਂ ਬਾਅਦ ਮੰਤਰੀ ਮੰਡਲ ਦੀ ਮੀਟਿੰਗ ਵੀ ਹੋਈ।  ਮੀਡੀਆ ਰਿਪੋਰਟਾਂ ਮੁਤਾਬਕ 7 ਜੂਨ ਨੂੰ ਸੰਸਦੀ ਦਲ ਦੀ ਬੈਠਕ ਹੋਵੇਗੀ ਅਤੇ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਅਗਲੇ ਦਿਨ ਯਾਨੀ 8 ਜੂਨ ਨੂੰ ਹੋ ਸਕਦਾ ਹੈ। ਹਾਲੇ ਅਧਿਕਾਰਿਤ ਤੋਰ ਤੇ ਐਲਾਨ ਕੀਤਾ ਜਾਣਾ ਹੈ l