ਪੰਜਾਬ ‘ਚ 3 ਦਿਨਾਂ ਤੱਕ ਤੇਜ ਹਨੇਰੀ ਨਾਲ ਮੀਂਹ ਦੀ ਸੰਭਾਵਨਾ,ਕਈ ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ ਨਿਊਜ਼,6 ਜੂਨ 2024

ਪੰਜਾਬ ‘ਚ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ।  ਕੱਲ੍ਹ ਸ਼ਾਮ ਨੂੰ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਸ਼ਾਮ ਨੂੰ ਅਸਮਾਨ ‘ਤੇ ਕਾਲੇ ਬੱਦਲ ਛਾ ਗਏ ਅਤੇ ਇਸ ਦੌਰਾਨ ਤੇਜ਼ ਹਨੇਰੀ ਦੇ ਨਾਲ ਬਾਰਿਸ਼ ਵੀ ਹੋਈ।

ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਪੱਛਮੀ ਗੜਬੜੀ ਕਾਰਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ ਸੂਬੇ ਦੇ 18 ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਮੁਤਾਬਕ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਵੀ ਪਵੇਗਾ। ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ।