ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਸੰਸਦ ਦੇ ਸੈਂਟਰਲ ਹਾਲ ਤੋਂ ਸਿੱਧੇ ਅਡਵਾਨੀ ਦੇ ਘਰ ਗਏ,ਮੁਰਲੀ ਮਨੋਹਰ ਜੋਸ਼ੀ ਅਤੇ ਰਾਮਨਾਥ ਕੋਵਿੰਦ ਦੇ ਘਰ ਵੀ ਜਾਣਗੇ।

7 ਜੂਨ 2024

NDA ਸੰਸਦੀ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਸੰਸਦ ਦੇ ਸੈਂਟਰਲ ਹਾਲ ਤੋਂ ਸਿੱਧੇ ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ। ਇੱਥੇ ਉਨ੍ਹਾਂ ਅਡਵਾਨੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ।ਇਸ ਤੋਂ ਬਾਅਦ ਮੋਦੀ ਭਾਜਪਾ ਦੇ ਸੀਨੀਅਰ ਨੇਤਾ ਮੁਰਲੀ ਮਨੋਹਰ ਜੋਸ਼ੀ ਅਤੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਣ ਵੀ ਜਾਣਗੇ।

ਮੋਦੀ ਨੂੰ ਸ਼ੁੱਕਰਵਾਰ ਨੂੰ ਤੀਜੀ ਵਾਰ ਐਨਡੀਏ ਸੰਸਦੀ ਦਲ ਦਾ ਨੇਤਾ ਚੁਣਿਆ ਗਿਆ। ਉਹ 9 ਜੂਨ ਨੂੰ ਸ਼ਾਮ 6 ਵਜੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਇਸ ਨਾਲ ਮੋਦੀ ਲਗਾਤਾਰ ਤਿੰਨ ਵਾਰ ਪ੍ਰਧਾਨ ਮੰਤਰੀ ਬਣਨ ਵਾਲੇ ਦੇਸ਼ ਦੇ ਦੂਜੇ ਨੇਤਾ ਬਣ ਜਾਣਗੇ। ਇਸ ਤੋਂ ਪਹਿਲਾਂ ਇਹ ਰਿਕਾਰਡ ਪੰਡਿਤ ਜਵਾਹਰ ਲਾਲ ਨਹਿਰੂ ਦੇ ਨਾਂ ਸੀ।