ਦਿੱਲੀ ਵਿੱਚ ਅੱਜ ਸ਼ਾਮ ਨਰਿੰਦਰ ਮੋਦੀ ਸਹੁੰ ਚੁੱਕ ਸਮਾਗਮ ਹੋਵੇਗਾ,ਕਈ ਸੜਕਾਂ ਬੰਦ,ਰਾਸ਼ਟਰੀ ਭਵਨ ਦੇ ਆਲੇ-ਦੁਆਲੇ ਟ੍ਰੈਫਿਕ ਪਾਬੰਦੀਆਂ

9 ਜੂਨ 2024

ਦਿੱਲੀ ਟ੍ਰੈਫਿਕ ਪੁਲਿਸ ਨੇ ਸਹੁੰ ਚੁੱਕ ਸਮਾਗਮ ਦੌਰਾਨ ਟ੍ਰੈਫਿਕ ਜਾਮ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। ਪੁਲਸ ਦਾ ਕਹਿਣਾ ਹੈ ਕਿ ਐਤਵਾਰ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਨਾਲ ਰਾਸ਼ਟਰਪਤੀ ਭਵਨ ਦੇ ਆਲੇ-ਦੁਆਲੇ ਦੀਆਂ ਸੜਕਾਂ ‘ਤੇ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਸਪੈਸ਼ਲ ਕਮਿਸ਼ਨਰ ਐਚ.ਜੀ.ਐਸ.ਧਾਲੀਵਾਲ ਨੇ ਦੱਸਿਆ ਕਿ ਇਹ ਸਮਾਰੋਹ ਸ਼ਾਮ 6 ਵਜੇ ਤੋਂ ਰਾਸ਼ਟਰਪਤੀ ਭਵਨ ਵਿਖੇ ਹੋਵੇਗਾ।

ਇਸ ਦੌਰਾਨ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣਾਂ ਦੇ ਹਾਜ਼ਰ ਹੋਣ ਦੀ ਸੰਭਾਵਨਾ ਹੈ। ਦਿੱਲੀ ਪੁਲਿਸ ਨੇ ਸੁਚਾਰੂ ਟ੍ਰੈਫਿਕ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਉਪਾਅ ਕੀਤੇ ਹਨ।

ਇਨ੍ਹਾਂ ਵਿੱਚ ਸੰਸਦ ਮਾਰਗ, ਨਾਰਥ ਐਵੇਨਿਊ ਰੋਡ, ਸਾਊਥ ਐਵੇਨਿਊ ਰੋਡ, ਕੁਸ਼ਕ ਰੋਡ, ਰਾਜਾਜੀ ਮਾਰਗ, ਕ੍ਰਿਸ਼ਨਾ ਮੇਨਨ ਮਾਰਗ, ਤਾਲਕਟੋਰਾ ਰੋਡ ਸ਼ਾਮਲ ਹਨ। ਦੁਪਹਿਰ 2 ਵਜੇ ਤੋਂ ਰਾਤ 11 ਵਜੇ ਤੱਕ ਪੰਤ ਮਾਰਗ ਵਾਲੀਆਂ ਸੜਕਾਂ ‘ਤੇ ਸਿਰਫ਼ ਪੈਦਲ ਚੱਲਣ ਦੀ ਇਜਾਜ਼ਤ ਹੋਵੇਗੀ।

ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਇਮਤਿਆਜ਼ ਖਾਨ ਮਾਰਗ, ਰਕਾਬ ਗੰਜ ਰੋਡ, ਰਫੀ ਅਹਿਮਦ ਕਿਦਵਈ ਮਾਰਗ, ਪੰਡਿਤ ਪੰਤ ਮਾਰਗ ਅਤੇ ਤਾਲਕਟੋਰਾ ਰੋਡ ‘ਤੇ ਕਿਸੇ ਵੀ ਵਾਹਨ ਨੂੰ ਰੋਕਣ ਜਾਂ ਪਾਰਕ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਨ੍ਹਾਂ ਸੜਕਾਂ ‘ਤੇ ਖੜ੍ਹੇ ਵਾਹਨਾਂ ਨੂੰ ਹਟਾ ਦਿੱਤਾ ਜਾਵੇਗਾ ਅਤੇ ਗਲਤ ਪਾਰਕਿੰਗ ਅਤੇ ਕਾਨੂੰਨੀ ਹਦਾਇਤਾਂ ਦੀ ਉਲੰਘਣਾ ਕਰਨ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।