ਸ਼ਿਵਖੋੜੀ ਗੁਫਾ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਦੀ ਬੱਸ ‘ਤੇ ਅੱਤਵਾਦੀ ਹਮਲਾ, 10 ਲੋਕਾਂ ਦੀ ਮੌਤ
10 ਜੂਨ 2024
ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ ‘ਚ ਸ਼ਿਵਖੋੜੀ ਗੁਫਾ ਤੀਰਥ ਸਥਾਨ ਤੋਂ ਕਟੜਾ ਪਰਤ ਰਹੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਸ਼ੱਕੀ ਅੱਤਵਾਦੀਆਂ ਨੇ ਗੋਲੀਬਾਰੀ ਕਰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ।
ਜਾਣਕਾਰੀ ਮੁਤਾਬਕ ਸ਼ੱਕੀ ਅੱਤਵਾਦੀਆਂ ਵਲੋਂ ਕੀਤੀ ਗਈ ਗੋਲੀਬਾਰੀ ‘ਚ 10 ਲੋਕ ਮਾਰੇ ਗਏ ਹਨ। ਇਹ ਅੱਤਵਾਦੀਆਂ ਦਾ ਉਹੀ ਗਰੁੱਪ ਹੈ, ਜੋ ਰਾਜੌਰੀ, ਪੁੰਛ ਅਤੇ ਰਿਆਸੀ ਦੇ ਉਪਰਲੇ ਇਲਾਕਿਆਂ ‘ਚ ਲੁਕਿਆ ਹੋਇਆ ਹੈ।ਜੰਮੂ-ਕਸ਼ਮੀਰ ਪੁਲਸ ਨੇ ਆਪਣੇ ਬਿਆਨ ‘ਚ ਕਿਹਾ ਹੈ ਕਿ ਸ਼ੁੱਕਰਵਾਰ ਸ਼ਾਮ ਅੱਤਵਾਦੀਆਂ ਨੇ ਰਾਜੌਰੀ ਜ਼ਿਲੇ ਦੀ ਸਰਹੱਦ ਨਾਲ ਲੱਗਦੇ ਰਿਆਸੀ ਜ਼ਿਲੇ ਦੇ ਪੌਨੀ ਇਲਾਕੇ ‘ਚ ਸ਼ਿਵਖੋੜੀ ਤੋਂ ਕਟੜਾ ਜਾ ਰਹੀ ਇਕ ਯਾਤਰੀ ਬੱਸ ਨੂੰ ਨਿਸ਼ਾਨਾ ਬਣਾਇਆ। ਗੋਲੀ ਲੱਗਣ ਤੋਂ ਬਾਅਦ ਬੱਸ ਡਰਾਈਵਰ ਕੰਟਰੋਲ ਗੁਆ ਬੈਠਾ, ਜਿਸ ਕਾਰਨ ਬੱਸ ਨਜ਼ਦੀਕੀ ਖਾਈ ਵਿੱਚ ਜਾ ਡਿੱਗੀ। ਪੁਲਿਸ ਨੇ ਸਥਾਨਕ ਪਿੰਡ ਵਾਸੀਆਂ ਦੀ ਮਦਦ ਨਾਲ ਰਾਤ 8.10 ਵਜੇ ਤੱਕ ਸਾਰੇ ਯਾਤਰੀਆਂ ਨੂੰ ਬਾਹਰ ਕੱਢਿਆ।
ਰਿਆਸੀ ਐਸਪੀ ਨੇ ਨਿਕਾਸੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਅਤੇ ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਭੇਜਿਆ। ਅੱਠ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। 33 ਜ਼ਖਮੀਆਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਰੈਫਰ ਕੀਤਾ ਗਿਆ ਹੈ,ਇਸ ਦੇ ਨਾਲ ਹੀ ਪੁਲਿਸ, ਸੈਨਾ ਅਤੇ ਸੀਆਰਪੀਐਫ ਨੇ ਸੰਯੁਕਤ ਸੁਰੱਖਿਆ ਬਲ ਅਭਿਆਨ ਚਲਾ ਕੇ ਇਲਾਕੇ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਹਮਲਾਵਰਾਂ ਤੱਕ ਪਹੁੰਚਣ ਲਈ ਬਹੁ-ਪੱਖੀ ਮੁਹਿੰਮ ਚਲਾਈ ਗਈ ਹੈ।