ਜੰਮੂ-ਕਸ਼ਮੀਰ ਦੇ ਡੋਡਾ ‘ਚ ਫੌਜ ਦੀ ਚੌਕੀ ‘ਤੇ ਅੱਤਵਾਦੀ ਹਮਲਾ: 5 ਸਿਪਾਹੀ ਅਤੇ 1 ਐਸਪੀਓ ਅਫਸਰ ਜ਼ਖ਼ਮੀ 

12 ਜੂਨ 2024

ਪਿਛਲੇ 3 ਦਿਨਾਂ ‘ਚ ਅੱਤਵਾਦੀਆਂ ਦਾ ਇਹ ਤੀਜਾ ਹਮਲਾ ਹੈ। ਜੰਮੂ-ਕਸ਼ਮੀਰ ਦੇ ਡੋਡਾ ‘ਚ ਬੀਤੀ ਦੇਰ ਰਾਤ ਅੱਤਵਾਦੀਆਂ ਨੇ ਫੌਜ ਦੀ ਚੌਕੀ ‘ਤੇ ਹਮਲਾ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਅੱਤਵਾਦੀਆਂ ਅਤੇ ਸੁਰੱਖਿਆ ਕਰਮੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਗੋਲੀਬਾਰੀ ਵਿੱਚ ਪੰਜ ਸਿਪਾਹੀ ਅਤੇ ਇੱਕ ਐਸਪੀਓ (ਸਪੈਸ਼ਲ ਪੁਲਿਸ ਅਫਸਰ) ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਹ ਹਮਲਾ ਕਠੂਆ ਜ਼ਿਲੇ ‘ਚ ਅੱਤਵਾਦੀਆਂ ਦੀ ਗੋਲੀਬਾਰੀ ‘ਚ ਇਕ ਵਿਅਕਤੀ ਦੇ ਮਾਰੇ ਜਾਣ ਅਤੇ ਦੋ ਹੋਰ ਜ਼ਖਮੀ ਹੋਣ ਦੇ ਕੁਝ ਘੰਟਿਆਂ ਬਾਅਦ ਹੋਇਆ ਹੈ। ਤਿੰਨ ਦਿਨ ਪਹਿਲਾਂ ਅੱਤਵਾਦੀਆਂ ਨੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਹਮਲਾ ਕੀਤਾ ਸੀ, ਜੋ ਖਾਈ ‘ਚ ਡਿੱਗ ਗਈ ਸੀ, ਇਸ ਅੱਤਵਾਦੀ ਹਮਲੇ ‘ਚ 9 ਯਾਤਰੀਆਂ ਦੀ ਮੌਤ ਹੋ ਗਈ ਸੀ, ਜਦਕਿ 40 ਤੋਂ ਵੱਧ ਜ਼ਖਮੀ ਹੋ ਗਏ ਸਨ।

ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਤਿੰਨ ਨਾਗਰਿਕਾਂ ਦੇ ਕਤਲ ਅਤੇ ਬੰਧਕ ਬਣਾਏ ਜਾਣ ਦੀ ਖ਼ਬਰ ਝੂਠੀ ਹੈ | ਕਠੂਆ ਕਾਂਡ ਵਿੱਚ ਸਿਰਫ਼ ਇੱਕ ਨਾਗਰਿਕ ਜ਼ਖ਼ਮੀ ਹੋਇਆ ਹੈ। ਲੁਕੇ ਹੋਏ ਅੱਤਵਾਦੀਆਂ ਨੂੰ ਫੜਨ ਲਈ ਆਪਰੇਸ਼ਨ ਜਾਰੀ ਹੈ।

ਸੁਰੱਖਿਆ ਬਲਾਂ ਨੇ ਮੰਗਲਵਾਰ ਸ਼ਾਮ ਕਠੂਆ ਜ਼ਿਲੇ ‘ਚ ਅੰਤਰਰਾਸ਼ਟਰੀ ਸਰਹੱਦ (ਆਈਬੀ) ਦੇ ਨੇੜੇ ਇਕ ਪਿੰਡ ‘ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਦੀ ਭਾਲ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਹੈ। ਅੱਤਵਾਦੀਆਂ ਦੇ ਹਮਲੇ ‘ਚ ਇਕ ਨਾਗਰਿਕ ਜ਼ਖਮੀ ਹੋ ਗਿਆ। ਪੁਲਸ ਨੇ ਦੱਸਿਆ ਕਿ ਕਠੂਆ ਆਪਰੇਸ਼ਨ ‘ਚ ਸੁਰੱਖਿਆ ਬਲਾਂ ਨੇ ਇਕ ਸ਼ੱਕੀ ਪਾਕਿਸਤਾਨੀ ਅੱਤਵਾਦੀ ਨੂੰ ਮਾਰ ਦਿੱਤਾ ਹੈ।