ਕੁਵੈਤ ਵਿੱਚ ਅੱਗ ਲੱਗਣ ਨਾਲ 40 ਭਾਰਤੀਆਂ ਸਮੇਤ 49 ਲੋਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ – ਭਾਰਤ ਸਰਕਾਰ ਵੱਲੋਂ ਸਥਿਤੀ ਤੇ ਨਜ਼ਰ, ਮੰਤਰੀ ਭੇਜਿਆ

ਨਿਊਜ਼ ਪੰਜਾਬ ਬਿਊਰੋ

ਕੁਵੈਤ ਵਿੱਚ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗ ਲੱਗਣ ਨਾਲ 40 ਭਾਰਤੀਆਂ ਸਮੇਤ 49 ਲੋਕਾਂ ਦੀ ਮੌਤ ਹੋ ਗਈ ਹੈ।    ਹਾਦਸੇ ‘ਚ 50 ਦੇ ਕਰੀਬ ਲੋਕ ਜ਼ਖਮੀ ਹੋ ਗਏ ਹਨ।ਅਧਿਕਾਰੀਆਂ ਨੇ ਦੱਸਿਆ ਕਿ ਕੁਵੈਤ ਦੇ ਦੱਖਣੀ ਅਹਿਮਦੀ ਸੂਬੇ ਦੇ ਮੰਗਾਫ ਇਲਾਕੇ ‘ਚ ਬੁੱਧਵਾਰ ਸਵੇਰੇ ਛੇ ਮੰਜ਼ਿਲਾ ਇਮਾਰਤ ਦੀ ਰਸੋਈ ‘ਚ ਅੱਗ ਆਰੰਭ ਹੋਈ । ਜਿਸ ਇਮਾਰਤ ਵਿਚ ਇਹ ਭਿਆਨਕ ਅੱਗ ਲੱਗੀ, ਉਸ ਵਿਚ 196 ਤੋਂ ਵੱਧ ਲੋਕ ਰਹਿੰਦੇ ਸਨ। ਸਾਰੇ ਇੱਕੋ ਸੰਸਥਾ ਵਿੱਚ ਕੰਮ ਕਰਦੇ ਸਨ।

ਕੁਵੈਤ ਦੇ ਫੋਰੈਂਸਿਕ ਵਿਭਾਗ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ ਈਦ ਅਲ-ਓਵੈਹਾਨ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਮਰਨ ਵਾਲੇ ਜ਼ਿਆਦਾਤਰ ਕੇਰਲ, ਤਾਮਿਲਨਾਡੂ ਅਤੇ ਉੱਤਰੀ ਭਾਰਤੀ ਰਾਜਾਂ ਦੇ ਨਾਗਰਿਕ ਸਨ। ਮ੍ਰਿਤਕਾਂ ਦੀ ਉਮਰ 20 ਤੋਂ 50 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।ਕੁਵੈਤ ਦੀ ਆਬਾਦੀ ਦਾ 21 ਫੀਸਦੀ ਭਾਰਤੀ ਹਨ। ਇਸ ਦੇ ਨਾਲ ਹੀ ਕੁਵੈਤ ਦੀ ਕੰਮਕਾਜੀ ਆਬਾਦੀ ਦਾ 30 ਫੀਸਦੀ ਭਾਰਤੀ ਹਨ। ਕੁਵੈਤੀ ਮੀਡੀਆ ਮੁਤਾਬਕ ਜਿਸ ਇਮਾਰਤ ‘ਚ ਅੱਗ ਲੱਗੀ, ਉਹ ਛੇ ਮੰਜ਼ਿਲਾ ਇਮਾਰਤ ਹੈ। ਉੱਥੇ 196 ਲੋਕ ਰਹਿੰਦੇ ਹਨ। ਇਨ੍ਹਾਂ ਵਿੱਚ ਜ਼ਿਆਦਾਤਰ ਭਾਰਤੀ ਮਜ਼ਦੂਰ ਹਨ। ਇਨ੍ਹਾਂ ਵਿੱਚੋਂ ਬਹੁਤੇ ਕੇਰਲ, ਤਾਮਿਲਨਾਡੂ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਦੇ ਵੀ ਦੱਸੇ ਜਾਂਦੇ ਹਨ। 

 

 ਅੱਗ ਰਸੋਈ ਤੋਂ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਸਿਲੰਡਰ ਫਟਣ ਤੋਂ ਬਾਅਦ ਅੱਗ ਪੂਰੀ ਇਮਾਰਤ ‘ਚ ਫੈਲ ਗਈ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ 6 ਵਜੇ ਦੇ ਕਰੀਬ ਵਾਪਰਿਆ। 

 ਕਿੰਨੇ ਭਾਰਤੀ ਮਾਰੇ ਗਏ?

 ਇਸ ਹਾਦਸੇ ‘ਚ ਹੁਣ ਤੱਕ 49 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਨਿਊਜ਼ ਏਜੰਸੀ ਰਾਇਟਰਜ਼ ਨੇ ਕੁਵੈਤ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਹਵਾਲੇ ਨਾਲ ਦੱਸਿਆ ਹੈ ਕਿ ਮਰਨ ਵਾਲਿਆਂ ਵਿੱਚ 41 ਭਾਰਤੀ ਹਨ, ਜਿਨ੍ਹਾਂ ਵਿੱਚੋਂ 11 ਕੇਰਲ ਦੇ ਹਨ।

ਇਸ ਦੇ ਨਾਲ ਹੀ, ਕੁਵੈਤ ਵਿੱਚ ਭਾਰਤੀ ਦੂਤਾਵਾਸ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਸੀ ਕਿ ਜ਼ਖਮੀਆਂ ਵਿੱਚ 30 ਤੋਂ ਵੱਧ ਭਾਰਤੀ ਸ਼ਾਮਲ ਹਨ। ਰਾਜਦੂਤ ਆਦਰਸ਼ ਸਵੈਕਾ ਨੇ ਅਲ-ਅਦੇਨ ਹਸਪਤਾਲ ‘ਚ ਜ਼ਖਮੀਆਂ ਨਾਲ ਮੁਲਾਕਾਤ ਕੀਤੀ,

ਭਾਰਤੀ ਦੂਤਾਵਾਸ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

 ਕੁਵੈਤ ਵਿੱਚ ਭਾਰਤੀ ਦੂਤਾਵਾਸ ਨੇ ਇਸ ਸਬੰਧੀ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਦੂਤਾਵਾਸ ਦਾ ਕਹਿਣਾ ਹੈ ਕਿ ਇਸ ਅੱਗ ਵਿਚ ਭਾਰਤੀਆਂ ਦੀ ਮੌਤ ਬਾਰੇ ਜਾਣਕਾਰੀ ਲੈਣ ਲਈ ਕੋਈ ਹੈਲਪਲਾਈਨ ਨੰਬਰ +965-65505246 ‘ਤੇ ਸੰਪਰਕ ਕਰ ਸਕਦਾ ਹੈ। 

ਪੀਐਮ ਮੋਦੀ ਨੇ ਐਮਰਜੈਂਸੀ ਮੀਟਿੰਗ ਬੁਲਾਈ 

 ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨੇ ਕੁਵੈਤ ਵਿੱਚ ਅੱਗ ਲੱਗਣ ਦੀ ਘਟਨਾ ਦੀ ਸਮੀਖਿਆ ਲਈ ਮੀਟਿੰਗ ਕੀਤੀ। ਮੀਟਿੰਗ ਵਿੱਚ ਦੱਸਿਆ ਗਿਆ ਕਿ ਇਸ ਹਾਦਸੇ ਵਿੱਚ ਘੱਟੋ-ਘੱਟ 49 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਆਦਾਤਰ ਮੌਤਾਂ ਧੂੰਏਂ ਕਾਰਨ ਹੋਈਆਂ ਹਨ। ਮੀਟਿੰਗ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਪ੍ਰਮੋਦ ਕੁਮਾਰ ਮਿਸ਼ਰਾ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਵਿਦੇਸ਼ ਸਕੱਤਰ ਵਿਨੈ ਕਵਾਤਰਾ ਹਾਜ਼ਰ ਸਨ,

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਰਾਜ ਮੰਤਰੀ ਸ਼੍ਰੀ ਕੀਰਤੀ ਵਰਧਨ ਸਿੰਘ ਮ੍ਰਿਤਕ ਦੇਹਾਂ ਦੀ ਜਲਦੀ ਵਾਪਸੀ ਦੇ ਨਾਲ-ਨਾਲ ਜ਼ਖਮੀਆਂ ਨੂੰ ਡਾਕਟਰੀ ਸਹਾਇਤਾ ਲਈ ਕੰਮ ਕਰਨ ਲਈ ਤੁਰੰਤ ਕੁਵੈਤ ਰਵਾਨਾ ਹੋ ਰਹੇ ਹਨ ।

ਪੀਐਮ ਮੋਦੀ ਨੇ ਇਸ ਹਾਦਸੇ ਵਿੱਚ ਮਾਰੇ ਗਏ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।